ਪਟਿਆਲਾ, 8 ਸਤੰਬਰ, ਦੇਸ਼ ਕਲਿੱਕ ਬਿਓਰੋ :
ਮੌਸਮ ਖਰਾਬ ਕਾਰਨ ਸਰਕਾਰ ਵੱਲੋਂ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ ਤੋਂ ਬਾਅਦ ਅੱਜ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਆਏ ਹੜ੍ਹ ਕਾਰਨ ਕੁਝ ਜ਼ਿਲ੍ਹਿਆਂ ਵਿੱਚ ਹਾਲਾਤਾਂ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰਾਂ ਵੱਲੋਂ ਕਈ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪਟਿਆਲਾ ਜਿਲ਼੍ਹੇ ਦੇ 43 ਸਕੂਲਾਂ ਵਿੱਚ 10 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਵਲੋਂ ਜਾਰੀ ਹੁਕਮਾਂ ਮੁਤਾਬਕ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਦੇ 43 ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਮਿਤੀ 10.09.2025 ਤੱਕ ਲਈ ਬੰਦ ਰਹਿਣਗੇ ਜਦਕਿ ਕੇਵਲ 06 ਸਕੂਲਾਂ ਨੂੰ ਕੇਵਲ ਵਿਦਿਆਰਥੀਆਂ ਲਈ ਹੀ ਬੰਦ ਕੀਤਾ ਗਿਆ ਹੈ। ਇਨ੍ਹਾਂ ਸਕੂਲਾਂ ‘ਚ 3 ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਬਾਕੀ ਨਿਜੀ ਤੇ ਸਰਕਾਰੀ ਸਕੂਲ ਸਰਕਾਰ ਦੇ ਹੁਕਮਾਂ ਅਨੁਸਾਰ ਹੀ ਖੁੱਲ੍ਹਣਗੇ।






