ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ ਤੋਂ ਬਾਅਦ ਅੱਜ ਅਧਿਆਪਕਾਂ ਲਈ ਸਕੂਲ ਖੁੱਲ੍ਹੇ ਸਨ, ਭਲਕੇ ਤੋਂ ਵਿਦਿਆਰਥੀਆਂ ਲਈ ਆਮ ਦੀ ਤਰ੍ਹਾਂ ਸਕੂਲ ਖੁੱਲ੍ਹਣੇ ਹਨ। ਪ੍ਰੰਤੂ ਕੁਝ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਹਾਲਤਾਂ ਨੂੰ ਦੇਖਦੇ ਹੋਏ ਕਈ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਜਲੰਧਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਦੇ 41 ਸਕੂਲਾਂ ਵਿੱਚ 9 ਅਤੇ 10 ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
