ਗੁਰਦਾਸਪੁਰ, 9 ਸਤੰਬਰ, ਦੇਸ਼ ਕਲਿੱਕ ਬਿਓਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੰਜਾਬ ਨੂੰ 1600 ਕਰੋੜ ਰੁਪਏ ਦਾ ਰਾਹਤ ਪੈਕਜ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਆਏ ਹੜ੍ਹ ਦੌਰਾਨ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰ ਨੂੰ 2-2 ਲੱਖ ਰੁਪਏ ਦੇਣ ਐਲਾਨ ਕੀਤਾ ਗਿਆ ਹੈ। ਕੇਂਦਰ ਵੱਲੋਂ ਜ਼ਖਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।