CM ਭਗਵੰਤ ਮਾਨ ਦੀ ਸਿਹਤ ‘ਚ ਸੁਧਾਰ, ਹਸਪਤਾਲੋਂ ਜਲਦ ਛੁੱਟੀ ਮਿਲਣ ਦੀ ਉਮੀਦ

ਪੰਜਾਬ

ਮੋਹਾਲੀ, 9 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਈ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਇਹ ਦਾਅਵਾ ਹਸਪਤਾਲ ਵੱਲੋਂ ਮੈਡੀਕਲ ਬੁਲੇਟਿਨ ਵਿੱਚ ਕੀਤਾ ਗਿਆ ਹੈ। ਉਮੀਦ ਹੈ ਕਿ ਉਨ੍ਹਾਂ ਨੂੰ ਅੱਜ ਜਾਂ ਭਲਕੇ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।
ਜਿਕਰਯੋਗ ਹੈ ਕਿ 2 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਫਿਰੋਜ਼ਪੁਰ ਦਾ ਦੌਰਾ ਕੀਤਾ ਸੀ। ਇਸ ਤੋਂ ਬਾਅਦ 3 ਸਤੰਬਰ ਦੀ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। 4 ਸਤੰਬਰ ਦੀ ਸਵੇਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਪਹੁੰਚੇ ਸਨ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕੇਜਰੀਵਾਲ ਨਾਲ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ। 5 ਸਤੰਬਰ ਦੀ ਸ਼ਾਮ ਨੂੰ ਜਦੋਂ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ ਤਾਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।