ਕਾਠਮੰਡੂ, 9 ਸਤੰਬਰ, ਦੇਸ਼ ਕਲਿਕ ਬਿਊਰੋ :
ਨੇਪਾਲ ਵਿੱਚ ਅੱਜ ਮੰਗਲਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਰਾਮਚੰਦਰ ਪਡੋਲ ਅਤੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਨਿੱਜੀ ਘਰਾਂ ਨੂੰ ਅੱਗ ਲਗਾ ਦਿੱਤੀ ਅਤੇ ਭੰਨਤੋੜ ਕੀਤੀ।
ਇਸ ਤੋਂ ਇਲਾਵਾ, ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ, ਸ਼ੇਰ ਬਹਾਦਰ ਦੇਉਬਾ,, ਕੱਲ੍ਹ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਰਮੇਸ਼ ਲੇਖਕ, ਸੰਚਾਰ ਮੰਤਰੀ ਪ੍ਰਿਥਵੀ ਸੁੱਬਾ ਗੁਰੂੰਗ ਦੇ ਘਰਾਂ ‘ਚ ਵੀ ਅੱਗ ਲਗਾਈ ਗਈ।
ਇਸ ਦੌਰਾਨ, ਸਰਕਾਰ ਵਿੱਚ ਅਸਤੀਫ਼ਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਹੁਣ ਤੱਕ 4 ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਵਿੱਚ ਗ੍ਰਹਿ ਮੰਤਰੀ ਰਮੇਸ਼ ਲੇਖਕ, ਖੇਤੀਬਾੜੀ ਮੰਤਰੀ ਰਾਮਨਾਥ ਅਧਿਕਾਰੀ, ਸਿਹਤ ਮੰਤਰੀ ਪ੍ਰਦੀਪ ਪੌਡੇਲ ਅਤੇ ਜਲ ਸਪਲਾਈ ਮੰਤਰੀ ਪ੍ਰਦੀਪ ਯਾਦਵ ਸ਼ਾਮਲ ਹਨ।
ਦੇਸ਼ ਵਿੱਚ ਸੋਸ਼ਲ ਮੀਡੀਆ ‘ਤੇ ਪਾਬੰਦੀ ਨੂੰ ਲੈ ਕੇ ਲਗਾਤਾਰ ਦੂਜੇ ਦਿਨ ਨੌਜਵਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਵਿੱਚ ਹੁਣ ਤੱਕ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪ੍ਰਧਾਨ ਮੰਤਰੀ ਓਲੀ ਨੇ ਅੱਜ ਸ਼ਾਮ 6 ਵਜੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ।
