ਫਤਿਹਜੰਗ ਬਾਜਵਾ ਵੱਲੋਂ ਪੰਜਾਬ ਲਈ 1600 ਕਰੋੜ ਦੀ ਮਦਦ ਲਈ ਮੋਦੀ ਦਾ ਧੰਨਵਾਦ

ਪੰਜਾਬ

ਕਿਹਾ, ਮੁਸ਼ਕਲ ਵੇਲੇ ‘ਚ ਪ੍ਰਧਾਨ ਮੰਤਰੀ ਪੰਜਾਬੀਆਂ ਦੇ ਨਾਲ ਡਟ ਕੇ ਖੜ੍ਹੇ ਹਨ

ਚੰਡੀਗੜ੍ਹ, 10 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਭਾਜਪਾ ਦੇ ਉਪ ਪ੍ਰਧਾਨ ਫਤਿਹਜੰਗ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਪੰਜਾਬ ‘ਚ ਆਈ ਬਾੜ੍ਹ(ਹੜ੍ਹਾ)ਦੀ ਭਿਆਨਕ ਸਥਿਤੀ ਦੇ ਮੱਦੇਨਜ਼ਰ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋਂ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਹਨਾਂ ਦੇ ਦਰਦ ਨੂੰ ਮਹਿਸੂਸ ਕੀਤਾ।

ਬਾਜਵਾ ਨੇ ਕਿਹਾ ਕਿ ਹੜ੍ਹਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਗੁਰਦਾਸਪੁਰ ਵਿੱਚ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਇਕ ਸਮੀਖਿਆ ਮੀਟਿੰਗ ਕੀਤੀ ਅਤੇ ਮੌਜੂਦਾ ਲੋੜਾਂ ਨੂੰ ਦੇਖਦਿਆਂ ਇਹ ਵਿੱਤੀ ਸਹਾਇਤਾ ਐਲਾਨੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਪਾਰਟੀ ਆਗੂਆਂ ਨਾਲ ਮੀਟਿੰਗਾਂ ਕਰਨ ਤੋਂ ਇਲਾਵਾ ਸ਼੍ਰੀ ਮੋਦੀ ਨੇ ਕਿਸਾਨਾਂ ਅਤੇ ਹੜ੍ਹ ਪੀੜਤ ਪਰਿਵਾਰਾਂ ਦੀ ਵੀ ਧੀਰਜ ਨਾਲ ਗੱਲਬਾਤ ਕੀਤੀ।

ਬਾਜਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਨਾਜੁਕ ਘੜੀ ‘ਚ ਰਾਜਨੀਤੀ ਕਰਨ ਦੀ ਬਜਾਏ ਇਸ ਸਹਾਇਤਾ ਲਈ ਕੇਂਦਰ ਦੀ ਭਾਜਪਾ ਸਰਕਾਰ ਦਾ ਧੰਨਵਾਦ ਕਰੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।