ਖੇਡਾਂ ਰਾਹੀਂ ਮਨੋਬਲ ਹੁੰਦਾ ਹੈ ਮਜ਼ਬੂਤ : ਗਿੱਲ

ਖੇਡਾਂ

ਬਠਿੰਡਾ: 10 ਸਤੰਬਰ, ਦੇਸ਼ ਕਲਿੱਕ ਬਿਓਰੋ

ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਚਮਕੌਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਚੌਥੇ ਪੜਾਅ ਦੀਆਂ 69 ਵੀਆਂ ਜ਼ਿਲ੍ਹਾ ਗਰਮ ਰੁੱਤ ਖੇਡਾਂ ਬਠਿੰਡਾ ਵਿਖੇ ਸ਼ੁਰੂ ਹੋ ਗਈਆਂ ਹਨ।

           ਇਹਨਾਂ ਖੇਡਾਂ ਵਿੱਚ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਇਹਨਾਂ ਖੇਡਾਂ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਇਹ ਸਾਨੂੰ ਅਨੁਸ਼ਾਸਨ, ਸਮਾਂ-ਪਾਬੰਦੀ, ਟੀਮ ਵਰਕ ਅਤੇ ਨਿਰੰਤਰ ਮਿਹਨਤ ਦਾ ਸਬਕ ਦਿੰਦੀਆਂ ਹਨ। ਖੇਡਾਂ ਰਾਹੀਂ ਨਾ ਸਿਰਫ ਸਰੀਰ ਤੰਦਰੁਸਤ ਰਹਿੰਦਾ ਹੈ, ਬਲਕਿ ਮਨੋਬਲ ਵੀ ਮਜ਼ਬੂਤ ਹੁੰਦਾ ਹੈ।

ਅੱਜ ਹੋਏ ਮੁਕਾਬਲਿਆਂ ਸਾਫਟਬਾਲ ਅੰਡਰ 17 ਮੁੰਡੇ ਵਿੱਚ ਸੇਂਟ ਜੇਵੀਅਰ ਸਕੂਲ ਬਠਿੰਡਾ ਨੇ ਪਹਿਲਾ, ਐਮ ਐਸ ਮੈਮੋਰੀਅਲ ਸਕੂਲ ਭੁੱਚੋ ਮੰਡੀ ਨੇ ਦੂਜਾ,ਕਬੱਡੀ ਸਰਕਲ ਅੰਡਰ 17 ਕੁੜੀਆ ਵਿੱਚ ਭੁੱਚੋ ਮੰਡੀ ਨੇ ਸੰਗਤ ਨੂੰ, ਬਠਿੰਡਾ 1 ਨੇ ਤਲਵੰਡੀ ਸਾਬੋ ਨੂੰ, ਗੋਨਿਆਣਾ ਨੇ ਮੰਡੀ ਫੂਲ ਨੂੰ, ਭਗਤਾ ਨੇ ਮੰਡੀ ਕਲਾਂ ਨੂੰ ,ਹੈਂਡਬਾਲ ਅੰਡਰ 14 ਮੁੰਡੇ ਵਿੱਚ ਸੰਗਤ ਨੇ ਮੌੜ ਮੰਡੀ ਨੂੰ, ਭਗਤਾ ਨੇ ਮੰਡੀ ਫੂਲ ਨੂੰ, ਮੰਡੀ ਕਲਾਂ ਨੇ ਗੋਨਿਆਣਾ ਨੂੰ, ਬਠਿੰਡਾ 1 ਨੇ ਤਲਵੰਡੀ ਸਾਬੋ ਨੂੰ ਹਰਾਇਆ

ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਹਰਜਿੰਦਰ ਸਿੰਘ, ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਕੁਲਵਿੰਦਰ ਸਿੰਘ, ਲੈਕਚਰਾਰ ਸੰਦੀਪ ਸਿੰਘ, ਲੈਕਚਰਾਰ ਸੁਰਜੀਤ ਸਿੰਘ, ਲੈਕਚਰਾਰ ਵਿਨੋਦ ਕੁਮਾਰ,ਇਕਬਾਲ ਸਿੰਘ, ਰਜਿੰਦਰ ਸਿੰਘ ਢਿੱਲੋਂ, ਜਸਵੀਰ ਸਿੰਘ, ਅਵਤਾਰ ਸਿੰਘ ਮਾਨ, ਹਰਪ੍ਰੀਤ ਸਿੰਘ, ਰਹਿੰਦਰ ਸਿੰਘ, ਰਮਨਪ੍ਰੀਤ ਸਿੰਘ, ਗੁਰਲਾਲ ਸਿੰਘ, ਨਿਰਮਲ ਸਿੰਘ, ਇਕਬਾਲ ਸਿੰਘ, ਅਮਨਦੀਪ ਸਿੰਘ, ਸਤਵੀਰ ਸਿੰਘ, ਭੁਪਿੰਦਰ ਸਿੰਘ ਤੱਗੜ, ਤੇਜਿੰਦਰ ਕੁਮਾਰ,ਹਰਭਗਵਾਨ ਦਾਸ, ਗੁਰਜੀਤ ਸਿੰਘ ਝੱਬਰ, ਇਸਟਪਾਲ ਸਿੰਘ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।