ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ :
ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਹਸਪਤਾਲ ਵਿਚੋਂ ਆਉਂਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਬੁਲਾਈ ਗਏ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਸਵੇਰੇ 11 ਵਜੇ ਮੀਟਿੰਗ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਵੀਡੀਓ ਕਾਨਫਰੰਸ ਦੇ ਜ਼ਰੀਏ ਅਤੇ ਸੈਕਟਰੀ ਤੇ ਚੀਫ ਸੈਕਟਰੀ ਸਾਹਿਬਾਨ ਮੇਰੀ ਚੰਡੀਗੜ੍ਹ ਰਿਹਾਇਸ਼ ‘ਤੇ ਪਹੁੰਚ ਕੇ ਮੀਟਿੰਗ ‘ਚ ਹਿੱਸਾ ਲੈਣਗੇ। ਮੀਟਿੰਗ ‘ਚ ਲੋਕਾਂ ਨੂੰ ਮਿਲਣ ਵਾਲੀਆਂ ਮੈਡੀਕਲ ਸਹੂਲਤਾਂ, ਮੁਆਵਜ਼ੇ ਅਤੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ।