ਨਵਾਂ ਸ਼ਹਿਰ, 11 ਸਤੰਬਰ, ਦੇਸ਼ ਕਲਿਕ ਬਿਊਰੋ :
ਨਵਾਂ ਸ਼ਹਿਰ ‘ਚ ਜਾਂਡਲਾ ਤੋਂ ਬੀਰੋਵਾਲ ਰੋਡ ’ਤੇ ਸਥਿਤ ਇੱਕ ਸ਼ਰਾਬ ਦੇ ਠੇਕੇ ’ਤੇ ਬੀਤੀ ਰਾਤ ਅਣਪਛਾਤੇ ਲੋਕਾਂ ਵੱਲੋਂ ਗ੍ਰਨੇਡ ਸੁੱਟ ਕੇ ਧਮਾਕਾ ਕੀਤਾ ਗਿਆ। ਖ਼ੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਧਮਾਕੇ ਨਾਲ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
ਇਹ ਨਵਾਂਸ਼ਹਿਰ ਵਿੱਚ ਪਿਛਲੇ ਕੁਝ ਸਮੇਂ ਦੌਰਾਨ ਧਮਾਕੇ ਦੀ ਦੂਜੀ ਵੱਡੀ ਘਟਨਾ ਹੈ। ਪੁਲਿਸ ਵਲੋਂ ਘਟਨਾ ਸਥਾਨ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਡੀ.ਐਸ.ਪੀ. ਰਾਜ ਕੁਮਾਰ ਬਰਾੜ ਆਪਣੀ ਟੀਮ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿੰਮੇਵਾਰਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।
