ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ :
ਭਾਖੜਾ ਡੈਮ ਤੋਂ ਹੋਰ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ 12, 13 ਅਤੇ 14 ਸਤੰਬਰ ਨੂੰ ਭਾਰੀ ਬਾਰਿਸ਼ ਦੀ ਦਿੱਤੀ ਗਈ ਚੇਤਾਵਨੀ ਤੋਂ ਬਾਅਦ ਬੀਬੀਐਮਬੀ ਵੱਲੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੀਬੀਐਮਬੀ ਵੱਲੋਂ 5000 ਕਿਊਸਿਕ ਪਾਣੀ ਛੱਡਿਆ ਜਾਵੇਗਾ।ਇਹ ਡੈਮ ਵਿੱਚ ਲੇਵਲ ਘਟਾਉਣ ਲਈ ਛੱਡਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁਝ ਘੰਟਿਆਂ ਵਿਚ ਥੋੜ੍ਹਾ ਥੋੜ੍ਹਾਂ ਕਰਕੇ ਵਧਾਇਆ ਜਾਵੇਗਾ।