ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ

ਪੰਜਾਬ

ਮਾਛੀਵਾੜਾ ਸਾਹਿਬ, 11 ਸਤੰਬਰ, ਦੇਸ਼ ਕਲਿਕ ਬਿਊਰੋ :
ਨਜ਼ਦੀਕੀ ਪਿੰਡ ਸ੍ਰੀ ਝਾੜ ਸਾਹਿਬ ਵਿਖੇ ਗੁਰਦੁਆਰਾ ਕਾਰ ਸੇਵਾ ਵਿਖੇ ਬੀਤੀ ਰਾਤ ਇਕ ਮੰਦਭਾਗੀ ਘਟਨਾ ਵਾਪਰੀ। ਗੁਰਦੁਆਰੇ ਦੇ ਸੱਚਖੰਡ ਸਾਹਿਬ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋ ਗਏ।
ਮੌਕੇ ’ਤੇ ਪਹੁੰਚੇ ਅਕਾਲੀ ਆਗੂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜਤਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਏ.ਸੀ. ਦਾ ਕੰਪਰੈਸ਼ਰ ਫਟਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਅੱਗ ਦੇ ਤੁਰੰਤ ਵਧਣ ਕਰਕੇ ਇਹ ਦੁਖਦਾਈ ਹਾਦਸਾ ਵਾਪਰਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਥਾਨਕ ਸੰਗਤ ਮੌਕੇ ’ਤੇ ਪਹੁੰਚ ਗਏ। ਸਭ ਤੋਂ ਪਹਿਲਾਂ ਗੁਰੂ ਮਰਿਆਦਾ ਅਨੁਸਾਰ ਪਾਵਨ ਸਰੂਪਾਂ ਦੀ ਸੰਭਾਲ ਕੀਤੀ ਗਈ।
ਇਸ ਘਟਨਾ ਬਾਰੇ ਤੁਰੰਤ ਸੂਚਨਾ ਪ੍ਰਧਾਨ ਐਸ.ਜੀ.ਪੀ.ਸੀ. ਹਰਜਿੰਦਰ ਸਿੰਘ ਧਾਮੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਨੂੰ ਦਿੱਤੀ ਗਈ। ਉਨ੍ਹਾਂ ਦੇ ਹੁਕਮ ਅਧੀਨ ਪੰਜ ਸਿੰਘ ਸਾਹਿਬਾਨਾਂ ਦੀ ਡਿਊਟੀ ਲਗਾ ਕੇ ਸਵੇਰੇ ਗੁਰੂ ਮਰਿਆਦਾ ਨਾਲ ਅੱਗ ਭੇਟ ਹੋਏ ਸਰੂਪਾਂ ਨੂੰ ਗੋਇੰਦਵਾਲ ਸਾਹਿਬ ਭੇਜਿਆ ਗਿਆ।
ਸਥਾਨਕ ਸੰਗਤ ਵੱਲੋਂ ਇਸ ਘਟਨਾ ’ਤੇ ਗਹਿਰਾ ਦੁੱਖ ਪ੍ਰਗਟਾਇਆ ਗਿਆ ਹੈ ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।