ਸ੍ਰੀ ਮੁਕਤਸਰ ਸਾਹਿਬ, 12 ਸਤੰਬਰ: ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨੀਤ ਕੌਰ ਵੱਲੋਂ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਸਟਿਨ ਕ੍ਰੇਡਿਟਕੇਅਰ ਨੈਟਵਰਕ ਲਿਮੀ: ਕੰਪਨੀ ਵੱਲੋਂ ਫੀਲਡ ਅਫਸਰ ਦੀ ਅਸਾਮੀ ਲਈ ਇੰਟਰਵਿਊ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 71 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਆ ਉਪਰੰਤ 52 ਪ੍ਰਾਰਥੀਆਂ ਨੂੰ ਰੋਜ਼ਗਾਰ ਮਿਲਿਆ।