ਪੰਜਾਬ ’ਚ ‘ਆਪ’ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਚਾਰ ਸਾਲ ਦੀ ਸਜ਼ਾ

ਪੰਜਾਬ

ਤਰਨ ਤਾਰਨ, 12 ਸਤੰਬਰ, ਦੇਸ਼ ਕਲਿੱਕ ਬਿਓਰੋ :

ਲੜਕੀ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਹੈ। ਤਰਨ ਤਾਰਨ ਜ਼ਿਲ੍ਹੇ ਦੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਮਨਜਿੰਦਰ ਸਿੰਘ ਲਾਲਪੁਰਾ ਨੂੰ 4 ਸਾਲ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਦਾਲਤ ਵੱਲੋਂ  ਆਮ ਆਦਮੀ ਪਾਰਟੀ (ਆਪ) ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 7 ਲੋਕਾਂ ਨੂੰ ਕੁੱਟਮਾਰ ਅਤੇ ਛੇੜਛਾੜ ਦੇ ਇੱਕ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਅੱਜ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਤਰਨਤਾਰਨ ਦੀ ਜ਼ਿਲ੍ਹਾ ਅਦਾਲਤ ਨੇ ਕਿਹਾ ਸੀ ਕਿ ਸਾਰੇ ਸੱਤ ਦੋਸ਼ੀਆਂ ਨੂੰ 12 ਸਤੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਪੁਲਿਸ ਨੇ ਸਾਰਿਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ।
ਇਹ ਮਾਮਲਾ 2013 ਦਾ ਹੈ। ਉਸ ਸਮੇਂ ਵਿਧਾਇਕ ਲਾਲਪੁਰਾ ਇੱਕ ਟੈਕਸੀ ਡਰਾਈਵਰ ਸੀ। ਉਸ ‘ਤੇ ਇੱਕ ਵਿਆਹ ਵਿੱਚ ਸ਼ਾਮਲ ਹੋਣ ਆਈ ਇੱਕ ਕੁੜੀ ਨਾਲ ਕੁੱਟਮਾਰ ਕਰਨ ਦਾ ਦੋਸ਼ ਸੀ। ਕੁੜੀ ਨੇ ਟੈਕਸੀ ਡਰਾਈਵਰਾਂ ‘ਤੇ ਵੀ ਛੇੜਛਾੜ ਦੇ ਦੋਸ਼ ਲਗਾਏ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।