ਨਵੀਂ ਦਿੱਲੀ, 12 ਸਤੰਬਰ, ਦੇਸ਼ ਕਲਿਕ ਬਿਊਰੋ :
ਦਿੱਲੀ ਹਾਈ ਕੋਰਟ ਤੋਂ ਬਾਅਦ, ਬੰਬੇ ਹਾਈ ਕੋਰਟ ਨੂੰ ਬੰਬ ਦੀ ਧਮਕੀ ਵਾਲਾ ਈਮੇਲ ਭੇਜਿਆ ਗਿਆ। ਅੱਜ ਸ਼ੁੱਕਰਵਾਰ ਸਵੇਰੇ ਦਿੱਲੀ ਹਾਈ ਕੋਰਟ ਨੂੰ ਭੇਜੀ ਗਈ ਈਮੇਲ ਵਿੱਚ ਕੋਰਟ ਰੂਮ ਵਿੱਚ 3 ਬੰਬ ਰੱਖੇ ਜਾਣ ਦਾ ਜ਼ਿਕਰ ਕੀਤਾ ਗਿਆ ਸੀ। ਧਮਕੀ ਵਿੱਚ ਕਿਹਾ ਗਿਆ ਸੀ ਕਿ ਦੁਪਹਿਰ ਦੀ ਨਮਾਜ਼ ਤੋਂ ਪਹਿਲਾਂ (ਦੁਪਹਿਰ 2 ਵਜੇ ਤੱਕ) ਕੈਂਪਸ ਖਾਲੀ ਕਰ ਦਿੱਤਾ ਜਾਵੇ।
ਇਸ ਦੇ ਨਾਲ ਹੀ ਬੰਬ ਦੀ ਧਮਕੀ ਵਾਲੇ ਈਮੇਲ ਤੋਂ ਬਾਅਦ ਬੰਬੇ ਹਾਈ ਕੋਰਟ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ। ਸਾਰੇ ਕੋਰਟ ਰੂਮਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਬੰਬ ਸਕੁਐਡ ਟੀਮਾਂ ਇੱਥੇ ਪਹੁੰਚ ਗਈਆਂ ਹਨ।
