ਸੁਸ਼ੀਲਾ ਕਾਰਕੀ ਨੇ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਕੌਮਾਂਤਰੀ


ਕਠਮੰਡੂ: 12 ਸਤੰਬਰ, ਦੇਸ਼ ਕਲਿੱਕ ਬਿਓਰੋ
ਨੇਪਾਲ ਦੀ ਸਾਬਕਾ ਚੀਫ ਜਸਟਿਸ ਰਹੀ ਸੁਸ਼ੀਲਾ ਕਾਰਕੀ (Sushila Karki) ਨੇ ਅੱਜ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।
ਨੇਪਾਲ ਦੇ ਰਾਸ਼ਟਰਪਤੀ ਨੇ ਅੱਜ ਉਨ੍ਹਾਂ ਨੂੰ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕਾਈ। ਸਹੁੰ ਚੁਕਾਉਣ ਤੋਂ ਪਹਿਲਾਂ ਰਾਸ਼ਟਰਪਤੀ ਨੇ ਨੇਪਾਲੀ ਸੰਸਦ ਨੂੰ ਭੰਗ ਕਰਨ ਦਾ ਐਲਾਨ ਕੀਤਾ। ਮੰਨਿਆਂ ਜਾ ਰਿਹਾ ਹੈ ਕਿ ਨੇਪਾਲ ਅੰਦੋਲਨ ਦੇ ਨੇਤਾ ਵੀ ਮੰਤਰੀਆਂ ਵਜੋਂ ਕੈਬਨਿਟ ਵਿੱਚ ਸ਼ਾਮਲ ਹੋਣਗੇ। ਸੁਸ਼ੀਲਾ ਕਾਰਕੀ ਨੇਪਾਲ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣ ਗਈ ਹੈ।
ਨੇਪਾਲ ਵਿੱਚ ਚੱਲੇ ਖਾੜਕੂ ਅੰਦੋਲਨ ਕਾਰਨ ਨੇਪਾਲ ਦੇ ਪ੍ਰਧਾਨ ਮੰਤਰੀ ਤੇ ਸਾਰੀ ਕੈਬਨਿਟ ਨੂੰ ਅਸਤੀਫਾ ਦੇਣਾ ਪਿਆ ਸੀ, ਚਾਰ ਦਿਨ ਚੱਲੇ ਅੰਦੋਲਨ ‘ਚ 51 ਲੋਕਾਂ ਦੀ ਮੌਤ ਤੇ 1300 ਤੋਂ ਵੱਧ ਜ਼ਖਮੀ ਹੋਏ ਹਨ। ਅੰਦੋਲਨ ਵਿੱਚ ਪਾਰਲੀਮੈਂਟ ਹਾਊਸ, ਸੁਪਰੀਮ ਕੋਰਟ, ਮੰਤਰੀਆਂ ਦੇ ਸਰਕਾਰੀ ਨਿਵਾਸ ਅਤੇ ਹੋਰ ਬਹੁਤ ਸਾਰੀ ਸਰਕਾਰੀ ਜਾਇਦਾਦ ਦਾ ਨੁਕਸਾਨ ਹੋਇਆ ਹੈ।
Sushila Karki 73 ਸਾਲਾਂ ਦੀ ਹੈ ਜੋ ਨੇਪਾਲ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਚੀਫ ਜਸਟਿਸ ਹੈ ਅਤੇ ਹੁਣ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।