ਪਾਕਿਸਤਾਨ ’ਚ ਝੜਪਾਂ ਦੌਰਾਨ 19 ਜਵਾਨਾਂ ਤੇ 45 ਅੱਤਵਾਦੀਆਂ ਦੀ ਮੌਤ

ਕੌਮਾਂਤਰੀ

ਇਸਲਾਮਾਬਾਦ, 14 ਸਤੰਬਰ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਦੇ ਅਸ਼ਾਂਤ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਈਆਂ ਝੜਪਾਂ ਵਿੱਚ ਘੱਟੋ-ਘੱਟ 19 ਜਵਾਨਾਂ ਅਤੇ 45 ਅੱਤਵਾਦੀ ਮਾਰੇ ਗਏ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸ਼ਨੀਵਾਰ ਨੂੰ ਕਿਹਾ ਕਿ ਅੱਤਵਾਦ ਵਿਰੁੱਧ ਕਾਰਵਾਈ ਪੂਰੀ ਤਾਕਤ ਨਾਲ ਜਾਰੀ ਰਹੇਗੀ। ਪਾਕਿਸਤਾਨੀ ਫੌਜ ਦੇ ਅਨੁਸਾਰ, 10 ਤੋਂ 13 ਸਤੰਬਰ ਵਿਚਕਾਰ ਖੈਬਰ ਪਖਤੂਨਖਵਾ ਦੇ ਤਿੰਨ ਵੱਖ-ਵੱਖ ਹਿੱਸਿਆਂ ਵਿੱਚ ਹੋਈਆਂ ਝੜਪਾਂ ਵਿੱਚ ਘੱਟੋ-ਘੱਟ 45 ਅੱਤਵਾਦੀ ਮਾਰੇ ਗਏ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਫੌਜ ਮੁਖੀ ਫੀਲਡ ਮਾਰਸ਼ਲ ਅਸੀਮ ਮੁਨੀਰ ਦੇ ਨਾਲ ਬੰਨੂ ਦਾ ਦੌਰਾ ਕੀਤਾ ਅਤੇ ਅੱਤਵਾਦ ਵਿਰੋਧੀ ਕਾਰਵਾਈਆਂ ‘ਤੇ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਹਿੱਸਾ ਲਿਆ।
ਰੇਡੀਓ ਪਾਕਿਸਤਾਨ ਦੇ ਅਨੁਸਾਰ, ਸ਼ਰੀਫ ਨੇ ਕਿਹਾ ਕਿ ਪਾਕਿਸਤਾਨ ਅੱਤਵਾਦ ਦਾ ਪੂਰੀ ਤਾਕਤ ਨਾਲ ਜਵਾਬ ਦਿੰਦਾ ਰਹੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਅਸਪਸ਼ਟਤਾ ਜਾਂ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।