ਝੋਨੇ ਦੀ ਕਟਾਈ ਲਈ ਕੰਬਾਈਨਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ

ਪੰਜਾਬ

ਹੁਕਮ 2 ਨਵੰਬਰ 2025 ਤੱਕ ਰਹਿਣਗੇ ਲਾਗੂ


ਫਰੀਦਕੋਟ 15 ਸਤੰਬਰ,ਦੇਸ਼ ਕਲਿੱਕ ਬਿਓਰੋ

ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ।

ਜਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਚੱਲਣਗੀਆਂ । ਇਸ ਸਮੇਂ ਤੋਂ ਬਾਅਦ ( ਸ਼ਾਮ 06.00 ਵਜੇ ਤੋਂ ਬਾਅਦ ਸਵੇਰ 10.00 ਵਜੇ ਤੱਕ ) ਝੋਨੇ ਦੀ ਕੰਬਾਈਨਾਂ ਰਾਹੀਂ ਕਟਾਈ ਤੇ ਮੁਕੰਮਲ ਤੌਰ ਤੇ ਰੋਕ ਹੋਵੇਗੀ। ਹਰ ਅਨਾਜ ਮੰਡੀ ( ਸਮੇਤ ਆਰਜੀ ਮੰਡੀਆਂ) ਵਿੱਚ ਆੜਤੀਆ, ਮੰਡੀ ਬੋਰਡ ਪੰਜਾਬ ਸਰਕਾਰ ਗ੍ਰਹਿ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।


ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਝੋਨੇ ਦੇ ਸੀਜਨ 2025 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ । ਝੋਨੇ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ । ਇਹ ਕੰਬਾਇਨਾਂ ਦੇਰ ਸਵੇਰ ਚੱਲਣ ਨਾਲ ਰਾਤ ਸਮੇਂ ਪਈ ਤਰੇਲ ਕਾਰਨ ਝੋਨੇ ਦੀ ਗਿੱਲੀ ਫਸਲ ਦੀ ਕਟਾਈ ਕਰਦੀਆਂ ਹਨ ਜਿਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ । ਗਿੱਲੀ ਫਸਲ ਮੰਡੀਆਂ ਵਿੱਚ ਲਿਆਉਣ ਕਰਕੇ ਕਿਸਾਨਾਂ ਨੂੰ ਕਈ ਵਾਰ ਫਸਲ ਵੇਚਣ ਵਿੱਚ ਗੈਰ – ਲੋੜੀਦੀ ਦੇਰੀ ਹੁੰਦੀ ਹੈ , ਜਿਸ ਨਾਲ ਉਹਨਾਂ ਵਿੱਚ ਰੋਸ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਕਿਸਾਨ ਜਥੇਬੰਦੀਆਂ ਧਰਨਿਆਂ ਤੇ ਉਤਾਰੂ ਹੋ ਜਾਂਦੀਆਂ ਹਨ , ਜੋ ਕਿ ਟਰੈਫਿਕ ਸਮੱਸਿਆ ਦੇ ਨਾਲ – ਨਾਲ ਅਮਨ ਕਾਨੂੰਨ ਦੀ ਸਥਿਤੀ ਲਈ ਵੀ ਮੁਸ਼ਕਿਲ ਪੈਦਾ ਕਰਦੇ ਹਨ ।

ਉਨ੍ਹਾਂ ਕਿਹਾ ਕਿ ਇਹ ਹੁਕਮ ਮਿਤੀ 2 ਨਵੰਬਰ 2025 ਤੱਕ ਲਾਗੂ ਰਹਿਣਗੇ । 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।