ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਪੈ ਸਕਦਾ ਮੀਂਹ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਪੰਜਾਬ

ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿਕ ਬਿਊਰੋ :
ਮੌਸਮ ਵਿਭਾਗ ਅਨੁਸਾਰ ਅੱਜ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੇਕਰ ਮੀਂਹ ਪੈਂਦਾ ਹੈ ਤਾਂ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੇਗੀ।ਮੌਸਮ ਵਿਭਾਗ ਵਲੋਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਐਤਵਾਰ ਨੂੰ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਤਾਪਮਾਨ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 25.2 ਡਿਗਰੀ ਸੈਲਸੀਅਸ ਰਿਹਾ, ਜੋ ਕਿ ਪੂਰੇ ਸੂਬੇ ਵਿੱਚ ਸਭ ਤੋਂ ਘੱਟ ਸੀ।
ਮੌਸਮ ਵਿਭਾਗ ਨੇ 17 ਅਤੇ 18 ਸਤੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ।
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 26.1 ਸੈਲਸੀਅਸ ਰਿਹਾ, ਅੱਜ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ।
ਜਲੰਧਰ ਵਿੱਚ ਮੀਂਹ ਵੀ ਅੱਜ ਦੀ ਕੋਈ ਚੇਤਾਵਨੀ ਨਹੀਂ ਹੈ, ਤਾਪਮਾਨ 32 ਸੈਲਸੀਅਸ ਤੱਕ ਸੀ।
ਲੁਧਿਆਣਾ ਵਿੱਚ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ, ਤਾਪਮਾਨ 25.2 ਸੈਲਸੀਅਸ ਦਰਜ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।