ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ: ਸੋਹਾਣਾ

Punjab

ਮੁਹਾਲੀ: 16 ਸਤੰਬਰ , ਦੇਸ਼ ਕਲਿੱਕ ਬਿਓਰੋ

ਹਲਕਾ ਮੁਹਾਲੀ ਦੇ ਸੈਂਕੜੇ ਨੌਜਵਾਨਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹੋਕੇ ਜਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਅੱਜ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਬੋਲਦਿਆਂ ਜਥੇਦਾਰ ਸੋਹਾਣਾ ਨੇ ਕਿਹਾ ਕਿ ਪੰਜਾਬ ਦੀ ਬਾਂਹ ਹਮੇਸ਼ਾ ਪੰਜਾਬੀਆਂ ਨੇ ਹੀ ਫੜੀ ਹੈ ਜਦਕਿ ਬਾਹਰੀ ਤਾਕਤਾਂ ਇਸਦਾ ਮਾਸ ਨੋਚ ਨੋਚਕੇ ਖਾਂਦੇ ਰਹੇ ਪ੍ਰੰਤੂ ਬਿਪਤਾ ਪੈਣ ਤੇ ਇਹ ਲੁਟੇਰੇ ਪੰਜਾਬ ਤੋਂ ਰੂਪੋਸ਼ ਹੋ ਗਏ। ਉਨ੍ਹਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਨੇ ਲੋਕਾਂ ਦਾ ਦਰਦ ਮਹਿਸੂਸ ਕਰਕੇ ਅੱਜ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਕੇ ਉਨ੍ਹਾਂ ਲਈ ਸਹਾਰਾ ਬਣੇ ਹਨ। ਜਥੇਦਾਰ ਸੋਹਾਣਾ ਨੇ ਕਿਹਾ ਕਿ ਜੋ ਕੰਮ ਸਰਕਾਰਾਂ ਦਾ ਸੀ ਉਸ ਤੋਂ ਵਧੇਰੇ ਕੰਮ ਇਕੱਲੇ ਸ਼੍ਰੋਮਣੀ ਅਕਾਲੀ ਦਲ ਨੇ ਕਰਕੇ ਪੰਜਾਬੀਆਂ ਨੂੰ ਖੇਤਰੀ ਪਾਰਟੀ ਦੀ ਪ੍ਰੀਭਾਸ਼ਾ ਸਮਝਾ ਦਿੱਤੀ ਹੈ। ਜਥੇਦਾਰ ਸੋਹਾਣਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਦਾ ਭਰਵਾਂ ਸਵਾਗਤ ਕਰਦਿਆਂ ਸਿਰੋਪਾਓ ਦੇਕੇ ਉਨ੍ਹਾਂ ਨੂੰ ਸਨਮਾਨਿਤ ਕੂਤਾਂ ਅਤੇ ਭਰੋਸਾ ਦਿਵਾਇਆ ਕਿ ਸਮਾਂ ਆਉਣ ਤੇ ਉਨ੍ਹਾਂ ਨੂੰ ਸਨਮਾਨ ਅਤੇ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦੇ ਸੀ.ਆਗੂ ਸੁਖਵਿੰਦਰ ਸਿੰਘ ਸ਼ਿੰਦੀ, ਨੰਬਰਦਾਰ ਹਰਵਿੰਦਰ ਸਿੰਘ ਸੁੱਖਗੜ੍ਹ, ਕੈਪਟਨ ਰਮਨਦੀਪ ਸਿੰਘ ਬਾਵਾ ਰਮਨ ਅਰੋੜਾ ,ਜਸ਼ਨ ਪੰਡਿਤ ਕੰਬਾਲੀ ,ਬਿੱਲਾ ਜਗਤਪੁਰਾ ,ਸਿਵਮ ਗਾਂਧੀ ,ਹਿਮਾਂਸ਼ੂ ,ਹਾਰਦਿਕ ,ਰਣਧੀਰ ਸਿੰਘ ,ਸੰਜੇ ਗੁਲਾਟੀ,ਰਣਧੀਰ ਸਿੰਘ, ਅਭੀ ਅਤੇ ਗੁਰਦੀਪ ਸਿੰਘ ਚੁੱਘ ਸਮੇਤ ਅਨੇਕਾ ਆਗੂ ਮੋਜੂਦ ਸਨ 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।