ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ :
ਕੇਂਦਰ ਸਰਕਾਰ ਵੱਲੋਂ State Disaster Relief Fund ਲਈ ਹੋਰ ਵਾਧੂ 240.80 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੀ ਗਈ ਹੈ। ਰਵਨੀਤ ਸਿੰਘ ਬਿੱਟੂ ਵੱਲੋਂ ਇਕ ਪੱਤਰ ਵੀ ਸੋਸ਼ਲ ਮੀਡੀਆ ਉਤੇ ਪੋਸਟ ਕੀਤਾ ਗਿਆ ਹੈ। ਰਵਨੀਤ ਸਿੰਘ ਬਿੱਟੂ ਨੇ ਲਿਖਿਆ ਹੈ, ‘ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਇਕ ਵਾਰ ਫਿਰ ਪੰਜਾਬ ਦੇ ਨਾਲ ਖੜੀ ਹੈ। ਪਹਿਲਾਂ ਹੀ ₹1600 ਕਰੋੜ ਜਾਰੀ ਕਰਨ ਤੋਂ ਬਾਅਦ ਹੁਣ ਸਰਕਾਰ ਵੱਲੋਂ State Disaster Relief Fund ਲਈ ਵਾਧੂ ₹240.80 ਕਰੋੜ ਜਾਰੀ ਕੀਤੇ ਗਏ ਹਨ। ਇਹ ਮੋਦੀ ਸਰਕਾਰ ਦੀ ਅਟੱਲ ਵਚਨਬੱਧਤਾ ਹੈ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਹਰ ਮੁਸੀਬਤ ਦੀ ਘੜੀ ਵਿੱਚ ਪੂਰਾ ਸਹਿਯੋਗ ਮਿਲੇ।
