ਹਫਤੇ ‘ਚ ਮੰਗਾਂ ਨਾ ਮੰਨੀਆਂ ਤਾਂ ਡਾਇਰੈਕਟਰ ਦਫ਼ਤਰ ਦਾ ਘਿਰਾਓ ਕਰੇਗੀ ਆਂਗਣਵਾੜੀ ਮੁਲਾਜ਼ਮ ਯੂਨੀਅਨ

ਪੰਜਾਬ

ਜੇਕਰ ਇਕ ਹਫ਼ਤੇ ਦੇ ਅੰਦਰ-ਅੰਦਰ ਮਾਣ ਭੱਤਾ ਨਾ ਦਿੱਤਾ ਗਿਆ ਤਾਂ ਮੁੱਖ ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓ
ਚੰਡੀਗੜ੍ਹ,17 ਸਤੰਬਰ, ਦੇਸ਼ ਕਲਿੱਕ ਬਿਓਰੋ :

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਲੱਗਭਗ ਛੇ ਮਹੀਨਿਆਂ ਦਾ ਸਮਾਂ ਬੀਤ ਗਿਆ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਸੈਂਂਟਰ ਫੰਡ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਮਾਣ ਭੱਤਾ ਦੇਣ ’ਚ ਅਸਫ਼ਲ ਹੋਈ ਹੈ ਤੇ ਇਸ ਵੇਲੇ ਆਂਗਣਵਾੜੀ ਵਰਕਰਾਂ ਹੈਲਪਰਾਂ ਦੇ ਚੁੱਲੇ ਠੰਡੇ ਪਏ ਹਨ। ਸਰਕਾਰ ਨੂੰ ਵਰਕਰਾਂ ਹੈਲਪਰਾਂ ਦਾ ਕੋਈ ਫ਼ਿਕਰ ਨਹੀ ਹੈ। ਵਾਰ ਵਾਰ ਦਫ਼ਤਰ ’ਚ ਪੁੱਛਣ ’ਤੇ ਇਹ ਕਿਹਾ ਜਾਂਦਾ ਹੈ ਕਿ ਅਗਲੇ ਹਫ਼ਤੇ 10 ਦਿਨਾਂ ਤੱਕ ਮਾਣ ਭੱਤਾ ਦੇ ਦੇਵਾਂਗੇ ਪ੍ਰੰਤੂ ਛੇ ਮਹੀਨਿਆਂ ਦਾ ਸਮਾਂ ਬੀਤ ਗਿਆ ਅਜੇ ਤੱਕ ਮਾਣ ਭੱਤਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਵਿਭਾਗ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ ਕਿ ਜੇਕਰ ਇਸ ਹਫ਼ਤੇ ਦੇ ਅੰਦਰ-ਅੰਦਰ ਮਾਣ ਭੱਤਾ ਨਾ ਦਿੱਤਾ ਗਿਆ ਤਾਂ ਆਲ ਪੰਜਾਬ ਆਂਗਣਵਾੜੀ ਯੂਨੀਅਨ ਡਾਇਰੈਕਟਰ ਦਫ਼ਤਰ ਦਾ ਘਿਰਾਓ ਕਰੇਗੀ ਜਿਸਦੀ ਜਿੰਮੇਵਾਰੀ ਮੁੱਖ ਵਿਭਾਗ ਦੀ ਹੋਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।