ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਇਕ ਜ਼ਿਲ੍ਹੇ ਵਿੱਚ 23 ਸਤੰਬਰ 2025 ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ। ਜ਼ਿਲ੍ਹਾ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਬਾਬਾ ਸ਼ਖੇ ਫਰੀਦ ਜੀ ਦੇ ਆਗਮਨ ਪੂਰਬ ਨੂੰ ਮੁੱਖ ਰੱਖਦੇ ਹੋਏ 23 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
