ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ 1000 ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਛੇਤੀ ਹੀ ਪੂਰਾ ਹੋ ਜਾਵੇਗਾ। ਔਰਤਾਂ ਨੂੰ ਇਸ ਸਬੰਧੀ ਛੇਤੀ ਖੁਸ਼ਖਬਰੀ ਮਿਲੇਗੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਜਾਵੇਗਾ। ਇਕ ਨਿੱਜੀ ਚੈਨਲ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ 2026 ਦੇ ਬਜਟ ਵਿੱਚ ਔਰਤਾਂ ਨੂੰ 1100 ਰੁਪਏ ਦੇ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਸਾਲ 2026 ਦਾ ਬਜਟ ਪਾਸ ਹੋਣ ਤੋਂ ਬਾਅਦ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ ਸਰਕਾਰ ਦੇ ਵਾਅਦੇ ਮੁਤਾਬਕ 1100 ਰੁਪਏ ਮਿਲਣੇ ਸ਼ੁਰੂ ਹੋ ਜਾਣਗੇ।