ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ :
ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਖਾਸ਼ ਖਬਰ ਹੈ ਕਿ ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ਵਿੱਚ ਨੌਕਰੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜਲੰਧਰ ਦੀ ਜ਼ਿਲ੍ਹਾ ਅਦਾਲਤ ਵਿੱਚ ਵੱਖ ਵੱਖ 30 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ 3 ਅਕਤੂਬਰ 2025 ਸ਼ਾਮ 5 ਵਜੇ ਤੱਕ ਅਰਜ਼ੀਆਂ ਭੇਜ ਸਕਦੇ ਹਨ।


