ਚੰਡੀਗੜ੍ਹ: 21 ਸਤੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਗੀਤ ਸਮਰਾਟ ਉਸਤਾਦ ਚਰਨਜੀਤ ਅਹੂਜਾ ਸਾਬ੍ਹ ਦਾ ਚਲੇ ਜਾਣਾ ਸੰਗੀਤ ਇੰਡਸਟਰੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਹੂਜਾ ਸਾਬ੍ਹ ਵੱਲੋਂ ਬਣਾਈਆਂ ਧੁਨਾਂ ਹਮੇਸ਼ਾ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰਦੀਆਂ ਰਹਿਣਗੀਆਂ। ਸਚਿਨ ਅਹੂਜਾ ਸਮੇਤ ਪਰਿਵਾਰ ਤੇ ਚਾਹੁਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਰੂਹ ਨੂੰ ਚਰਨਾਂ ‘ਚ ਥਾਂ ਦੇਣ।