ਮੋਹਾਲੀ, 22 ਸਤੰਬਰ, ਦੇਸ਼ ਕਲਿਕ ਬਿਊਰੋ :
ਪ੍ਰਸਿੱਧ ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਅੰਤਿਮ ਸਸਕਾਰ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਉਨ੍ਹਾਂ ਨੂੰ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ।
ਪੰਜਾਬੀ ਗਾਇਕ ਹੰਸਰਾਜ ਹੰਸ, ਸਤਿੰਦਰ ਬੁੱਗਾ, ਸੁੱਖੀ ਬਰਾੜ, ਅਲਾਪ ਸਿਕੰਦਰ ਅਤੇ ਮਦਨ ਸ਼ੌਂਕੀ ਵੀ ਮੌਜੂਦ ਸਨ। ਉਨ੍ਹਾਂ ਨੇ ਐਤਵਾਰ ਨੂੰ ਆਪਣੇ ਘਰ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ।
ਆਹੂਜਾ ਦੇ ਤਿੰਨ ਪੁੱਤਰ ਹਨ। ਉਨ੍ਹਾਂ ਦਾ ਵੱਡਾ ਪੁੱਤਰ ਸਚਿਨ ਆਹੂਜਾ ਪੰਜਾਬੀ ਸੰਗੀਤ ਉਦਯੋਗ ਦੀ ਇੱਕ ਪ੍ਰਮੁੱਖ ਹਸਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਗਾਇਕ ਦਿਲਜੀਤ ਦੋਸਾਂਝ, ਅਦਾਕਾਰਾ ਨਿਰਮਲ ਰਿਸ਼ੀ ਅਤੇ ਗਾਇਕ ਮਾਸਟਰ ਸਲੀਮ ਸਮੇਤ ਕਈ ਹੋਰ ਕਲਾਕਾਰਾਂ ਨੇ ਚਰਨਜੀਤ ਆਹੂਜਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
