ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਕਰਕੇ ਸਿਹਤ ਖੇਤਰ ਲਈ ਕੀਤੇ ਵੱਡੇ ਐਲਾਨ

ਪੰਜਾਬ

ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪ੍ਰੈਸ ਕਾਨਫਰੰਸ ਪੰਜਾਬ ’ਚ ਸਿਹਤ ਸੁਰੱਖਿਆ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 10 ਲੱਖ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਮੁੱਖ ਮੰਤਰੀ ਸਿਹਤ ਕਾਰਡ ਦੀ ਰਜਿਸਟ੍ਰੇਸ਼ਨ ਭਲਕੇ ਤੋਂ ਸ਼ੁਰੂ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਲਕੇ 23 ਸਤੰਬਰ ਨੂੰ ਜ਼ਿਲ੍ਹਾ ਬਰਨਾਲਾ ਅਤੇ ਤਰਨਤਾਰਨ ਦੋ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵਾਂ ਜ਼ਿਲ੍ਹਿਆਂ ਵਿੱਚ 128-128 ਥਾਵਾਂ ਉਤੇ 2 ਤੋਂ 3 ਤਿੰਨ ਕੈਂਪ ਲਗਾਏ ਜਾਣਗੇ। ਬਾਅਦ ਵਿੱਚ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕਾਰਡ ਬਣਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਹਰ ਪਰਿਵਾਰ ਦੇ ਸਿਹਤ ਬੀਮਾ ਕਾਰਡ ਬਣੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।