ਅਮਰੀਕਾ ‘ਚ ਟਰੱਕ ਨੂੰ ਅੱਗ ਲੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬ ਪ੍ਰਵਾਸੀ ਪੰਜਾਬੀ

ਮੁੱਦਕੀ, 22 ਸਤੰਬਰ, ਦੇਸ਼ ਕਲਿਕ ਬਿਊਰੋ :
ਪਰਦੇਸ ਵਿੱਚ ਰੋਜ਼ੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਖ਼ਬਰ ਕਸਬਾ ਮੁੱਦਕੀ ਤੋਂ ਹੈ, ਜਿੱਥੇ ਮਾਹਲਾ ਰੋਡ ਦਾ ਵਸਨੀਕ ਰਵਿੰਦਰਪਾਲ ਸਿੰਘ ਬਰਾੜ ਉਰਫ਼ ਰੌਕੀ ਅਮਰੀਕਾ ਵਿੱਚ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।
ਰੌਕੀ ਲਗਭਗ 25 ਸਾਲਾਂ ਤੋਂ ਲਾਸ ਏਂਜਲਸ (ਅਮਰੀਕਾ) ਵਿੱਚ ਵੱਸਦਾ ਸੀ ਅਤੇ ਉੱਥੇ ਟਰੱਕਿੰਗ ਦਾ ਕਾਰੋਬਾਰ ਕਰਦਾ ਸੀ। 19 ਸਤੰਬਰ ਦੀ ਰਾਤ ਕਰੀਬ 10 ਵਜੇ, ਲਾਸ ਏਂਜਲਸ ਤੋਂ ਲਗਭਗ 1800 ਕਿਲੋਮੀਟਰ ਦੂਰ ਉਸ ਦਾ ਟਰੱਕ ਅਚਾਨਕ ਅੱਗ ਦੀ ਲਪੇਟ ਵਿੱਚ ਆ ਗਿਆ। ਅੱਗ ਇੰਨੀ ਭਿਆਨਕ ਸੀ ਕਿ ਰੌਕੀ ਗੰਭੀਰ ਤੌਰ ’ਤੇ ਝੁਲਸ ਗਿਆ।
ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਅਤੇ ਰੈਸਕਿਊ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਰੌਕੀ ਨੂੰ ਹਵਾਈ ਐਂਬੂਲੈਂਸ ਰਾਹੀਂ ਨਜ਼ਦੀਕੀ ਹਸਪਤਾਲ ਭੇਜਿਆ। ਡਾਕਟਰਾਂ ਨੇ ਇਲਾਜ ਸ਼ੁਰੂ ਵੀ ਕਰ ਦਿੱਤਾ, ਪਰ ਜ਼ਖ਼ਮਾਂ ਦੀ ਗੰਭੀਰਤਾ ਕਾਰਨ ਉਹ ਬਚ ਨਾ ਸਕਿਆ।ਰੌਕੀ ਬਰਾੜ ਆਪਣੇ ਪਿੱਛੇ ਪਤਨੀ, ਦੋ ਬੇਟੇ ਅਤੇ ਬਜ਼ੁਰਗ ਮਾਪਿਆਂ ਨੂੰ ਛੱਡ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।