ਜੇਲ੍ਹ ’ਚ ਬੰਦ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਡੇਰਾ ਬਿਆਸ ਮੁਖੀ

ਪੰਜਾਬ

ਪਟਿਆਲਾ, 23 ਸਤੰਬਰ, ਦੇਸ਼ ਕਲਿੱਕ ਬਿਓਰੋ :

ਨਾਭਾ ਦੀ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੇਲ੍ਹ ਵਿਚ ਪਹੁੰਚੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਉਹ ਨਾਭਾ ਦੇ ਜੇਲ੍ਹ ਵਿੱਚ ਬੰਦ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।