ED ਨੇ ‘ਆਪ’ ਦੇ ਸਾਬਕਾ ਮੰਤਰੀ ਦੀਆਂ ਸੰਪਤੀਆਂ ਕੀਤੀਆਂ ਕੁਰਕ

ਰਾਸ਼ਟਰੀ

ਨਵੀਂ ਦਿੱਲੀ, 23 ਸਤੰਬਰ, ਦੇਸ਼ ਕਲਿੱਕ ਬਿਓਰੋ :

ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਖਿਲਾਫ ਵੱਡਾ ਐਕਸ਼ਨ ਲਿਆ ਹੈ। ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਦੀਆਂ ਸੰਪਤੀਆਂ ਕੁਰਕ ਕੀਤੀਆਂ ਹਨ। ਈਡੀ ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਪ ਆਗੂ ਸਤੈਂਦਰ ਕੁਮਾਰ ਜੈਨ ਖਿਲਾਫ ਕਾਰਵਾਈ ਕੀਤੀ ਹੈ। ਈਡੀ ਨੇ ਕਥਿਤ ਤੌਰ ਉਤੇ ਉਨ੍ਹਾਂ ਦੁਆਰਾ ਕੰਟਰੋਲ ਕੰਪਨੀਆਂ ਨਾਲ ਜੁੜੀ 7.44 ਕਰੋੜ ਰੁਪਏ ਦੀਆਂ ਸੰਪਤੀਆਂ ਕੁਰਕ ਕੀਤੀਆਂ ਹਨ। ਇਹ ਕਾਰਵਾਈ 15 ਸਤੰਬਰ ਨੂੰ ਧਨ ਸ਼ੋਧਨ ਨਿਵਾਰਣ ਅਧਿਨਿਯਮ (ਪੀਐਮਐਲਏ) 2002 ਦੇ ਤਹਿਤ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।