ਰੇਲ ਮੰਤਰੀ ਵੱਲੋਂ ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਨੂੰ ਹਰੀ ਝੰਡੀ

ਪੰਜਾਬ ਰਾਸ਼ਟਰੀ

ਮੋਹਾਲੀ, 23 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਲਈ ਨਵੀਂ ਖ਼ੁਸ਼ਖਬਰੀ ਆਈ ਹੈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਦੇ ਪ੍ਰੋਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਮੁਹਾਲੀ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਾਲ ਪ੍ਰੈੱਸ ਕਾਨਫਰੰਸ ਦੌਰਾਨ ਰੇਲ ਮੰਤਰੀ ਨੇ ਐਲਾਨ ਕੀਤਾ ਕਿ 18 ਕਿਲੋਮੀਟਰ ਲੰਬੀ ਇਸ ਲਾਈਨ ‘ਤੇ ਲਗਭਗ 443 ਕਰੋੜ ਰੁਪਏ ਦੀ ਲਾਗਤ ਆਏਗੀ।
ਰਵਨੀਤ ਸਿੰਘ ਬਿੱਟੂ ਨੇ ਇਸ ਪ੍ਰੋਜੈਕਟ ਦੀ ਮਨਜ਼ੂਰੀ ਲਈ ਰੇਲ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ, “ਇਹ ਸੁਪਨਾ 50 ਸਾਲਾਂ ਤੋਂ ਅਧੂਰਾ ਪਿਆ ਸੀ, ਅੱਜ ਪੂਰਾ ਹੋ ਗਿਆ ਹੈ।”
ਇਹ ਰੇਲਵੇ ਲਾਈਨ ਚੰਡੀਗੜ੍ਹ ਨੂੰ ਮਾਲਵਾ ਖੇਤਰ — ਰਾਜਪੁਰਾ, ਪਟਿਆਲਾ, ਸੰਗਰੂਰ ਸਮੇਤ ਹੋਰ ਇਲਾਕਿਆਂ ਨਾਲ ਸਿੱਧਾ ਜੋੜੇਗੀ। ਇਸ ਨਾਲ ਨਾ ਸਿਰਫ਼ ਯਾਤਰਾ ਸੁਵਿਧਾਵਾਂ ਵਧਣਗੀਆਂ, ਸਗੋਂ ਆਰਥਿਕ ਗਤੀਵਿਧੀਆਂ ਨੂੰ ਵੀ ਨਵੀਂ ਰਫ਼ਤਾਰ ਮਿਲੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।