ਮੋਹਾਲੀ, 24 ਸਤੰਬਰ, ਦੇਸ਼ ਕਲਿਕ ਬਿਊਰੋ :
ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਨੇੜੇ ਇੱਕ ਪਾਰਕਿੰਗ ਵਿੱਚ ਕਾਰਾਂ ਨੂੰ ਅੱਗ ਲੱਗ ਗਈ। ਇਹ ਘਟਨਾ ਫੇਜ਼ 8 ਪੁਲਿਸ ਸਟੇਸ਼ਨ ਦੇ ਸਾਹਮਣੇ ਵਾਪਰੀ।
ਸਾਰੀਆਂ ਕਾਰਾਂ ਨੂੰ ਪੁਲਿਸ ਸਟੇਸ਼ਨ ਦੀ ਕੇਸ ਪ੍ਰਾਪਰਟੀ ਮੰਨਿਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ ਹੈ। ਕੁਝ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ।
