ਕੇਂਦਰ ਨੇ ਮੁਲਾਜ਼ਮਾਂ ਨੂੰ ਦਿੱਤਾ ਤਿਉਂਹਾਰ ਤੋਹਫਾ : 78 ਦਿਨਾਂ ਦਾ ਮਿਲੇਗਾ ਬੋਨਸ

ਪੰਜਾਬ ਰਾਸ਼ਟਰੀ

ਨਵੀਂ ਦਿੱਲੀ, 24 ਸਤੰਬਰ, ਦੇਸ਼ ਕਲਿੱਕ ਬਿਓਰੋ :

ਤਿਉਂਹਾਰਾਂ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤੋਹਫਾ ਦਿੱਤਾ ਗਿਆ ਹੈ। ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਰੇਲਵੇ ਦੇ ਗਰੁੱਪ ਸੀ ਅਤੇ ਗਰੁੱਪ ਡੀ ਦੇ ਕਰਮਚਾਰੀਆਂ ਨੂੰ ਇਸ ਸਾਲ 78 ਦਿਨਾਂ ਦਾ ਬੋਨਸ ਦਿੱਤਾ ਜਾਵੇਗਾ।

ਜਾਣਕਾਰੀ ਅਨੁਸਾਰ ਇਸ ਫੈਸਲੇ ਨਾਲ ਕਰੀਬ 11.5 ਲੱਖ ਕਰਮਚਾਰੀਆਂ ਨੂੰ ਲਾਭ ਹੋਵੇਗਾ। ਬੋਨਸ ਦੀ ਰਕਮ ਸਿੱਧੀ ਕਰਮਚਾਰੀ ਦੇ ਖਾਤੇ ਵਿੱਚ ਜਾਵੇਗੀ ਅਤੇ ਇਸਦਾ ਭੁਗਤਾਨ ਛੇਤੀ ਸ਼ੁਰੂ ਕਰ ਦਿੱਤਾ ਜਾਵੇਗਾ। ਬੋਨਸ ਰੇਲਵੇ ਕਰਮਚਾਰੀਆਂ ਦੀਆਂ ਵੱਖ ਵੱਖ ਸ਼੍ਰੇਣੀਆਂ ਜਿਵੇਂ ਟ੍ਰੈਕ ਮੇਂਟੇਨਰ, ਲੋਕ ਪਾਇਲਟ, ਟ੍ਰੇਨ ਮੈਨੇਜਰ (ਗਾਰਡ), ਸਟੇਸ਼ਨ ਮਾਸਟਰ ਆਦਿ ਅਤੇ ਹੋਰ ਗਰੁੱਪ ਸੀ ਨੂੰ ਭੁਗਤਾਨ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।