ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ :
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਭ੍ਰਿਸ਼ਟਾਚਾਰ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸਤ ਨਹੀਂ ਕਰਦੀ, ਉਹ ਭਾਵੇਂ ਕੋਈ ਵੀ ਹੋਵੇ। ਉਨ੍ਹਾਂ ਦੱਸਿਆ ਕਿ ਪੰਜਾਬ ਕੈਬਿਨਟ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਭ੍ਰਿਸ਼ਟਾਚਾਰ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਜੂਨ 2022 ਵਿੱਚ ਦਰਜ ਕਰ ਕੇ ਐਫਆਈਆਰ ਕੀਤੀ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਧਰਮਜੋਤ ਨੇ 1.67 ਕਰੋੜ ਦੀ ਰਿਸ਼ਵਤ ਲਈ ਸੀ। ਕੈਬਿਨਟ ਨੇ ਰਾਜਪਾਲ ਨੂੰ ਕੇਸ ਚਲਾਉਣ ਦੀ ਸਿਫਾਰਿਸ਼ ਭੇਜੀ ਹੈ।