ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ :
ਔਰਤਾਂ ਦੇ ਲਈ ਇਹ ਵੱਡੀ ਖੁਸ਼ਖਬਰੀ ਹੈ ਕਿ ਹੁਣ ਹਰ ਮਹੀਨੇ 2100 ਰੁਪਏ ਮਿਲਿਆ ਕਰਨਗੇ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਐਪ ਲਾਂਚ ਕੀਤੀ ਗਈ ਹੈ। ਇਸ ਲਈ ਮੋਬਾਇਲ ਵਿੱਚ ਐਪ ਡਾਊਨਲੋਡ ਕਰਕੇ ਰਜਿਸਟਰਡ ਕਰਨਾ ਹੋਵੇਗਾ। ਹਰਿਆਣਾ ਦੀ ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਔਰਤਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ। ਅੱਜ ਹਰਿਆਣਾ ਸਰਕਾਰ ਨੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦਾ ਮੋਬਾਇਲ ਐਪ ਲਾਂਚ ਕਰ ਦਿੱਤਾ ਹੈ। ਪੰਚਕੂਲਾ ਦੇ ਤਾਊ ਦੇਵੀਲਾਲ ਸਟੇਡੀਐਮ ਵਿੱਚ ਹੋਏ ਸਮਾਗਮ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਐਪ ਲਾਂਚ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਐਪ ਸੂਬੇ ਵਿੱਚ ਔਰਤਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਐਪ ਲਾਂਚ ਹੁੰਦਿਆਂ ਹੀ 50 ਹਜ਼ਾਰ ਔਰਤਾਂ ਨੇ ਇਸ ਨੂੰ ਡਾਊਨਲੋਡ ਕਰ ਲਿਆ ਅਤੇ 8 ਹਜ਼ਾਰ ਔਤਰਾਂ ਨੇ ਪੰਜੀਕਰਨ ਕਰਵਾ ਲਿਆ।
ਇਸ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੌਖਾ ਬਣਾਉਣ ਲਈ ਦੋ ਟੋਲ ਫਰੀ ਨੰਬਰ ਵੀ ਜਾਰੀ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਔਰਤ ਨੂੰ ਯੋਜਨਾ ਦਾ ਲਾਭ ਲੈਣ ਵਿੱਚ ਕਿਸੇ ਮੁਸ਼ਕਲ ਦਾ ਸਾਹਮਣਾ ਕਰਨਾ ਪਵੇ। ਇਸ ਯੋਜਨਾ ਲਈ ਸੂਬਾ ਸਰਕਾਰ ਨੇ 5,000 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਅਤੇ ਪਹਿਲੇ ਫੇਜ ਵਿੱਚ 21 ਲੱਖ ਔਰਤਾਂ ਨੂੰ ਲਾਭ ਦਿੱਤਾ ਜਾਵੇਗਾ।