ਕਪੂਰਥਲਾ : ਗੱਦਿਆਂ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਪੰਜਾਬ

ਕਪੂਰਥਲਾ, 25 ਸਤੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ ਰੋਡ ’ਤੇ ਸਥਿਤ ਪਿੰਡ ਧੁਆਂਖੇ ਦੀ ਇੱਕ ਗੱਦਿਆਂ ਦੀ ਫੈਕਟਰੀ ‘ਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨ ਹਾਲੇ ਸਾਹਮਣੇ ਨਹੀਂ ਆਏ, ਪਰ ਅੱਗ ਇੰਨੀ ਤੀਵਰ ਸੀ ਕਿ ਕੁਝ ਹੀ ਸਮੇਂ ਵਿੱਚ ਪੂਰੀ ਫੈਕਟਰੀ ਸੁਆਹ ਹੋ ਗਈ। ਚਾਰੇ ਪਾਸੇ ਕਾਲਾ ਧੂਆਂ ਛਾ ਗਿਆ, ਜਿਸ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਅੱਗ ਦੇ ਖਤਰਨਾਕ ਰੂਪ ਨੂੰ ਵੇਖਦਿਆਂ ਜਲੰਧਰ ਤੋਂ ਵਾਧੂ ਫਾਇਰ ਬ੍ਰਿਗੇਡ ਵਾਹਨ ਵੀ ਬੁਲਾਏ ਗਏ ਹਨ।
ਘਟਨਾ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਵਿਆਪਕ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਫੈਕਟਰੀ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਚੁੱਕੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।