ਪਿਪਸ ਸਕੂਲ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਇਆ 

ਸਿੱਖਿਆ \ ਤਕਨਾਲੋਜੀ

ਚਮਕੌਰ ਸਾਹਿਬ / ਮੋਰਿੰਡਾ 25 ਸਤੰਬਰ ਭਟੋਆ 

      ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਵੱਲੋ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫਾਊਂਡੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਸੱਦੇ ਤੇ ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ   ਹਰ ਸਾਲ ਦੀ ਤਰਾਂ ਇਸ ਸਾਲ ਵੀ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਉਣ ਦੇ ਫੈਸਲੇ ਤੇ ਅਮਲ ਕਰਦਿਆ  ਇੱਕ ਵਿਸ਼ੇਸ਼ ਪ੍ਰੋਗਰਾਮ ਉਲੀਕ ਕੇ  ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਇਆ । ਸਕੂਲ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਦਿਨ ਸਕੂਲ ਦਾ ਸਮੁੱਚਾ  ਸਟਾਫ ਅਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿੱਚ ਸਕੂਲ ਆਏ ਅਤੇ ਉਨ੍ਹਾਂ ਸਾਰਾ ਦਿਨ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਨੂੰ ਪਿਆਰ ਕਰਨ ਲਈ ਪ੍ਰੇਰਿਤ ਕੀਤਾ ।  ਪ੍ਰਿੰਸੀਪਲ ਨੇ ਦੱਸਿਆ ਕਿ  ਸਕੂਲ ਵਿੱਚ ਵਿਦਿਆਰਥੀਆਂ ਦੇ ਪੰਜਾਬੀ ਬੋਲੀ ਨੂੰ ਸਮਰਪਿਤ ਵੱਖ ਵੱਖ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਕਵਿਤਾ ਉਚਾਰਨ ,ਭਾਸ਼ਣ ਕਲਾ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ ਆਦਿ ਪ੍ਰਮੁੱਖ ਸਨ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਪੂਰੇ ਉਤਸ਼ਾਹ ਨਾਲ਼ ਹਿੱਸਾ ਲਿਆ ਅਤੇ ਆਪਣੀ ਮਾਂ ਬੋਲੀ ਪੰਜਾਬੀ ਦਾ ਸਦਾ ਸਤਿਕਾਰ ਕਰਦੇ ਰਹਿਣ ਲਈ ਪ੍ਰਣ ਵੀ ਕੀਤਾ। ਵਿਸ਼ਵ ਪੰਜਾਬੀ ਭਾਸ਼ਾ ਦਿਵਸ ਦੀ ਖੁਸ਼ੀ ਨੂੰ ਸਾਂਝਾ ਕਰਦਿਆਂ ਹੋਇਆਂ ਸਕੂਲ ਦੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਦੁਆਰਾ ਵੀ ਇੱਕ ਵਿਸ਼ੇਸ਼ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਾਰੇ ਹੀ ਅਧਿਆਪਕਾਂ ਵੱਲੋ  ਪੰਜਾਬੀ ਭਾਸ਼ਾ ਦੇ ਸਤਿਕਾਰ ਵਿੱਚ ਆਪਣੀਆਂ ਵੱਖ -ਵੱਖ ਕਵਿਤਾਵਾਂ ਅਤੇ ਗੀਤ ਪੇਸ਼ ਕਰਕੇ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਸਤਿਕਾਰਤ ਦਾ ਪ੍ਰਗਟਾਵਾ ਕੀਤਾ । ਸਕੂਲ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਅਤੇ ਮੈਨੇਜਿੰਗ ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਪਹਿਲੇ ਵਿਸ਼ਵ ਪੰਜਾਬੀ ਦਿਵਸ ਅਤੇ ਬਾਬਾ ਫ਼ਰੀਦ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਸਾਰਿਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਕਿਹਾ ਕਿ ਦੂਜੀਆਂ ਭਸ਼ਾਵਾਂ ਵੀ ਸਿੱਖਣੀਆਂ ਚਾਹੀਦੀਆਂ ਹਨ,  ਪ੍ਰੰਤੂ ਆਪਣੀ ਮਾਤ ਭਾਸ਼ਾ  ਨੂੰ ਸਤਿਕਾਰ ਦੇਣਾ ਜਰੂਰੀ ਹੈ । ਇਸ ਮੌਕੇ ਮੈਨੇਜਰ ਪ੍ਰੀਤਪਾਲ ਕੌਰ ਅਟਵਾਲ, ਇਸਟੇਟ ਇੰਚਾਰਜ਼ ਅਰਸ਼ਦੀਪ ਸਿੰਘ ਬਰਾੜ ਅਤੇ ਵਾਈਸ ਪ੍ਰਿੰਸੀਪਲ ਮਨਦੀਪ ਕੌਰ ਮਾਹਲ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਬਾਬਾ ਫ਼ਰੀਦ ਦੇ ਆਗਮਨ ਪੁਰਬ ਅਤੇ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆ ਅਤੇ ਵਿਦਿਆਰਥੀਆ ਨੂੰ  ਆਪਣੀ ਮਾਤ ਭਾਸ਼ਾ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।