ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਉਤੇ ਵੱਡਾ ਹਮਲਾ ਬੋਲਿਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਹੜ੍ਹਾਂ ਨੂੰ ਲੈ ਕੇ ਵਿਸ਼ੇਸ਼ ਸੈਸ਼ਨ ਬੁਲਾਇਆ ਸੀ, ਪ੍ਰੰਤੂ ਅਫਸੋਸ਼ ਕਿ ਕਾਂਗਰਸ ਅੱਜ ਲੋਕਾਂ ਦੀਆਂ ਲਾਸ਼ਾਂ ਉਤੇ ਰਾਜਨੀਤੀ ਕਰਦੀ ਨਜ਼ਰ ਆਈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਪੈਰਾ ਸਿਰ ਲਿਆਉਣ ਲਈ ਸਰਕਾਰ ਵੱਲੋਂ ਚੜ੍ਹਦੀ ਕਲਾ ਦੀ ਸ਼ੁਰੂਆਤ ਕੀਤੀ ਗਈ, ਪਰ ਅੱਜ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਵੱਲੋਂ ਇਹ ਕਿਹਾ ਕਿ ਇਸ ਵਿੱਚ ਪੈਸੇ ਨਾ ਪਾਏ ਜਾਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਲਾਸ਼ਾਂ ਉਤੇ ਰਾਜਨੀਤੀ ਕਰਦੀ ਹੈ। ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਚੜ੍ਹਦੀਕਲਾ ਵਿੱਚ ਸਹਿਯੋਗ ਕਰੇ, ਅਸੀਂ ਪੈਸੇ ਪੈਸੇ ਦਾ ਹਿਸਾਬ ਰੱਖਾਂਗੇ।