ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀ ਦੇ ਆਗੂ ਤੇ ਕਾਂਗਰਸ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਉਤੇ ਤਿੱਖਾ ਹਮਲਾ ਬੋਲਿਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਪਹਿਲਾਂ ਐਕਟਿਵ ਰਹਿੰਦੀ ਤਾਂ ਇਹ ਹਾਲ ਨਾ ਹੁੰਦਾ। ਉਨ੍ਹਾਂ ਬੋਲਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਫੁਟਬਾਲ ਬਣਾ ਲਿਆ ਹੈ, ਨੁਕਸਾਨ ਲੋਕਾਂ ਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਡੈਮਾਂ ਤੋਂ ਹੌਲੀ ਹੌਲੀ ਪਾਣੀ ਛੱਡਦੇ ਰਹਿੰਦੇ ਤਾਂ ਐਨਾ ਨੁਕਸਾਨ ਨਾ ਹੁੰਦਾ। ਇਸ ਮੌਕੇ ਉਨ੍ਹਾਂ ਬੋਲਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਜੋ ਸਪੈਸ਼ਲ ਸੈਸ਼ਨ ਬੁਲਾਏ ਹਨ ਉਨ੍ਹਾਂ ਦਾ ਨਤੀਜਾ ਕੋਈ ਨਹੀਂ ਨਿਕਲਿਆ। ਉਨ੍ਹਾਂ ਮੰਗ ਕੀਤੀ ਕਿ ਹੜ੍ਹਾਂ ਦੀ ਕਿਸੇ ਜੱਜ ਤੋਂ ਜਾਂਚ ਕਰਵਾਈ ਜਾਵੇ।