ਅੰਮ੍ਰਿਤਸਰ, 26 ਸਤੰਬਰ, ਦੇਸ਼ ਕਲਿਕ ਬਿਊਰੋ :
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸਵੇਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਸਥਾਨਕ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਹੋਈ।
ਮੁਲਾਕਾਤ ਤੋਂ ਬਾਅਦ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਇਹ ਇਕ ਸਿਸ਼ਟਾਚਾਰਕ ਮੀਟਿੰਗ ਸੀ। ਇਸ ਦੌਰਾਨ ਉਨ੍ਹਾਂ ਵਲੋਂ ਬਾਬਾ ਗੁਰਿੰਦਰ ਸਿੰਘ ਢਿੱਲੋ ਨੂੰ ਸ੍ਰੀ ਸਾਹਿਬ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਨਾਲ ਹੀ, ਬੁੱਢਾ ਦਲ ਨਾਲ ਜੁੜੀਆਂ ਧਾਰਮਿਕ ਪੁਸਤਕਾਂ ਵੀ ਭੇਟ ਕੀਤੀਆਂ ਗਈਆਂ।
