ਵਿਧਾਨ ਸਭਾ ਸੈਸ਼ਨ ‘ਚ PM ਮੋਦੀ ਵਲੋਂ CM ਮਾਨ ਨੂੰ ਮੁਲਾਕਾਤ ਲਈ ਸਮਾਂ ਨਾ ਦੇਣ ਦੀ ਅਲੋਚਨਾ

ਪੰਜਾਬ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ :
ਹੜ੍ਹਾਂ ਬਾਰੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਜਾਰੀ ਹੈ। ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸੈਸ਼ਨ ਵਿੱਚ ਸਿਰਫ਼ ਹੜ੍ਹਾਂ ਬਾਰੇ ਚਰਚਾ ਹੋਵੇਗੀ। ਸਿੰਚਾਈ ਮੰਤਰੀ ਬਰਿੰਦਰ ਗੋਇਲ ਨੇ ਚਰਚਾ ਸ਼ੁਰੂ ਕੀਤੀ।
ਸਿੰਚਾਈ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਬਾਰੇ ਟਵੀਟ ਵੀ ਨਹੀਂ ਕੀਤਾ। “ਅਸੀਂ 20,000 ਕਰੋੜ ਰੁਪਏ ਦੀ ਮੰਗ ਕੀਤੀ ਸੀ, ਪਰ ਉਨ੍ਹਾਂ ਨੇ ਸਿਰਫ਼ 1,600 ਕਰੋੜ ਰੁਪਏ ਹੀ ਦਿੱਤੇ। ਜਦੋਂ ਸਾਡੇ ਮੰਤਰੀ ਨੇ ਬੋਲਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਗੱਲਬਾਤ ਨਹੀਂ ਕੀਤੀ। ਇੰਨੇ ਭਿਆਨਕ ਹਾਲਾਤਾਂ ਦੇ ਬਾਵਜੂਦ, ਪ੍ਰਧਾਨ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਨ ਦਾ ਸਮਾਂ ਵੀ ਨਹੀਂ ਦੇ ਰਹੇ। ਇਹ ਕੇਂਦਰ ਦੀ ਪੰਜਾਬ ਨਾਲ ਬੇਇਨਸਾਫ਼ੀ ਹੈ।”

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।