ਤਿਉਂਹਾਰਾਂ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਵੱਡੀ ਉਮੀਦ ਹੈ ਕਿ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਜਾਵੇਗਾ। ਹੁਣ ਇਕ ਸੂਬੇ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤੋਹਫਾ ਦਿੱਤਾ ਗਿਆ ਹੈ।
ਨਵੀਂ ਦਿੱਲੀ, 27 ਸਤੰਬਰ, ਦੇਸ਼ ਕਲਿੱਕ ਬਿਓਰੋ :
ਤਿਉਂਹਾਰਾਂ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਵੱਡੀ ਉਮੀਦ ਹੈ ਕਿ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਜਾਵੇਗਾ। ਹੁਣ ਇਕ ਸੂਬੇ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤੋਹਫਾ ਦਿੱਤਾ ਗਿਆ ਹੈ। ਉੜੀਸਾ ਵਿੱਚ ਪਬਲਿਕ ਸੈਕਟਰ ਅੰਡਰਟੇਕਿੰਗ (PSU) ਦੇ ਲੱਖਾਂ ਕਰਮਚਾਰੀਆਂ ਨੂੰ ਤੋਹਫਾ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA) ਵਿੱਚ 2 ਫੀਸਦੀ ਵਾਧਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੀਐਸਯੂ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਹੁਣ 53 ਫੀਸਦੀ ਤੋਂ ਵਧਕੇ 55 ਫੀਸਦੀ ਹੋ ਜਾਵੇਗਾ। ਇਹ ਵਾਧਾ 1 ਜਨਵਰੀ 2025 ਤੋਂ ਹੀ ਲਾਗੂ ਕੀਤਾ ਜਾਵੇਗਾ।