ਰਾਜਵੀਰ ਜਵੰਦਾ ਦੀ ਸਿਹਤ ’ਚ ਪਹਿਲਾਂ ਨਾਲੋਂ ਸੁਧਾਰ ਹੋਇਆ

ਪੰਜਾਬ

ਮੋਹਾਲੀ, 28 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਵਿੱਚ ਹੁਣ ਪਹਿਲਾਂ ਨਾਲੋਂ ਕੁਝ ਸੁਧਾਰ ਆਇਆ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਰਾਜਵੀਰ ਜਵੰਦਾ ਨੂੰ ਲੈ ਕੇ ਗਾਇਕ ਕੰਵਰ ਗਰੇਵਾਲ ਨੇ ਕਿਹਾ ਕਿ ਪਹਿਲਾਂ ਨਾਲੋਂ ਕੁਝ ਸੁਧਾਰ ਹੋਇਆ ਹੈ। ਕੰਵਰ ਗਰੇਵਾਲ ਨੇ ਕਿਹਾ ਕਿ ਅੱਜ ਅਸੀਂ ਡਾਕਟਰ ਨੂੰ ਮਿਲੇ ਤਾਂ ਉਨ੍ਹਾਂ ਦੱਸਿਆ ਕਿ ਪਹਿਲਾਂ ਨਾਲੋਂ ਸੁਧਾਰ ਹੋਇਆ ਹੈ। ਹੁਣ ਰਾਜਵੀਰ ਦਾ ਬੀਪੀ ਵੀ ਸੈਟ ਹੈ, ਜੋ ਕੱਲ੍ਹ ਬਹੁਤ ਖਰਾਬ ਸੀ। ਉਨ੍ਹਾਂ ਦੱਸਿਆ ਕਿ ਹਾਰਟ ਵੀ ਹੁਣ ਠੀਕ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਬਹੁਤ ਮਾਈਨਰ ਮੈਡੀਸ਼ਨ ਉਤੇ ਹੈ। ਉਨ੍ਹਾਂ ਲੋਕਾਂ  ਨੂੰ ਅਪੀਲ ਕੀਤੀ ਕਿ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕਰੋ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਰਾਜਵੀਰ ਜਵੰਦਾ ਬੱਦੀ ਦੇ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਤੋਂ ਬਾਅਦ ਕਰੀਬ 1.45 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਡਾਕਟਰਾਂ ਵੱਲੋਂ ਦੱਸਿਆ ਗਿਆ ਸੀ ਕਿ ਉਸਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟ ਲੱਗੀ ਹੈ। ਇਸ ਤੋਂ ਬਾਅਦ ਲਗਾਤਾਰ ਵੱਡੀ ਗਿਣਤੀ ਗਾਇਕ ਹਸਪਤਾਲ ਵਿੱਚ ਉਸਦਾ ਪਤਾ ਲੈਣ ਲਈ ਪਹੁੰਚ ਰਹੇ ਸਨ। ਲੋਕਾਂ ਵੱਲੋਂ ਉਸਦੀ ਤੰਦਰੁਸਤੀ ਲਈ ਅਰਦਾਸ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।