ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦੇਣ ਦਾ ਐਲਾਨ
ਚੇਨਈ, 28 ਸਤੰਬਰ, ਦੇਸ਼ ਕਲਿੱਕ ਬਿਓਰੋ :
ਬੀਤੇ ਕੱਲ੍ਹ ਸ਼ਾਮ ਨੂੰ ਤਾਮਿਲਨਾਡੂ ਦੇ ਜ਼ਿਲ੍ਹਾ ਕਰੂਰ ਵਿੱਚ ਰੈਲੀ ਦੌਰਾਨ ਮੱਚੀ ਭਗਦੜ ਵਿੱਚ ਮਰਨ ਵਾਲਿਆਂ ਦੀ ਗਿਣਤੀ 39 ਹੋ ਗਈ। ਮਰਨ ਵਾਲਿਆਂ ਵਿੱਚ 8 ਬੱਚੇ ਅਤੇ 16 ਤੋਂ ਜ਼ਿਆਦਾ ਔਰਤਾਂ ਦੱਸੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਰਾਜਨੀਤਿਕ ਆਗੂ ਤੇ ਐਕਟਰ ਵਿਜੈ ਵੱਲੋਂ ਆਯੋਜਿਤ ਕੀਤੀ ਗਈ ਰੈਲੀ ਦੌਰਾਨ ਭਗਦੜ ਮਚ ਗਈ ਸੀ। ਇਸ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਐ ਕੇ ਸਟਾਲਿਨ ਨੇ ਹਾਦਸੇ ਉਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਜ਼ਖਮੀਆਂ ਨੂੰ 1 ਲੱਖ ਰੁਪਏ ਦਿੱਤਾ ਜਾਵੇਗਾ। ਮੁੱਖ ਮੰਤਰੀ ਵੱਲੋਂ ਇਸ ਸਬੰਧੀ ਸਮੀਖਿਆ ਕਰਨ ਲਈ ਉਚ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਗਈ। ਇਸ ਘਟਨਾ ਦੀ ਜਾਂਚ ਲਈ ਜੱਜ ਅਰੁਣਾ ਜਗਦੀਸ਼ਨ ਦੀ ਅਗਵਾਈ ਵਿੱਚ ਇਕ ਜਾਂਚ ਕਮਿਸ਼ਨ ਦਾ ਗਠਨ ਕਰਨ ਦਾ ਵੀ ਐਲਾਨ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਭਗਦੜ ਕਰੀਬ ਸਾਢੇ ਸੱਤ ਵਜੇ ਉਸ ਸਮੇਂ ਹੋਈ ਜਦੋਂ ਵਿਜੈ ਆਪਣੇ ਸਮਰਥਕਾਂ ਨੂੰ ਸੰਬੋਧਨ ਕਰ ਰਹੇ ਸਨ। ਵੱਡੀ ਗਿਣਤੀ ਲੋਕ ਦੁਪਹਿਰ ਤੋਂ ਇਕੱਠੇ ਹੋ ਗਏ ਸਨ ਅਤੇ ਟੀਵੀਕੇ ਆਗੂ ਤੇ ਫਿਲਮ ਅਦਾਕਾਰ ਦੀ ਨੂੰ ਦੇਖਣ ਲਈ ਕਈ ਘੰਟਿਆਂ ਤੋਂ ਉਡੀਕ ਕਰ ਰਹੇ ਸਨ। ਜਦੋਂ ਪਾਰਟੀ ਵਰਕਰਾਂ ਨੇ ਲੋਕਾਂ ਨੂੰ ਬੇਹੋਸ਼ ਹੁੰਦੇ ਦੇਖਿਆ ਤਾਂ ਤੁਰੰਤ ਰੈਲੀ ਨੂੰ ਰੋਕ ਦਿੱਤਾ ਗਿਆ ਸੀ।