ਨਵੀਂ ਦਿੱਲੀ, 28 ਸਤੰਬਰ, ਦੇਸ਼ ਕਲਿੱਕ ਬਿਓਰੋ :
17 ਵਿਦਿਆਰਥਣਾਂ ਦਾ ਸਰੀਰਕ ਸੋਸ਼ਣ ਕਰਨ ਵਾਲਾ ਸਵਾਮੀ ਨੂੰ ਆਖਿਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਬੀਤੇ ਦਿਨੀਂ ਇਹ 17 ਵਿਦਿਆਰਥਣਾਂ ਵੱਲੋਂ ਸਰੀਰਕ ਸੋਸ਼ਣ ਕਰਨ ਦੇ ਆਰੋਪ ਲਗਾਏ ਗਏ ਸਨ, ਜਿਸ ਤੋਂ ਬਾਅਦ ਉਹ ਫਰਾਰ ਚਲ ਰਿਹਾ ਸੀ। ਦਿੱਲੀ ਪੁਲਿਸ ਵੱਲੋਂ ਸਵਾਮੀ ਚੈਤਨਿਆ ਨੰਦ ਦੀ ਭਾਲ ਕੀਤੀ ਜਾ ਰਹੀ ਸੀ। ਪੁਲਿਸ ਟੀਮ ਨੇ ਚੈਤਨਿਆ ਨੰਦ ਨੂੰ ਆਗਰਾ ਤੋਂ ਗ੍ਰਿਫਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਬਸੰਤ ਕੂੰਜ ਸਥਿਤ ਸ੍ਰੀ ਸ਼ਾਰਦਾ ਇੰਸਟੀਚਿਊਟ ਆਫ ਮੈਨੇਜਮੈਂਟ ਦੇ ਸਵਾਮੀ ਚੈਤਨਿਆ ਨੰਦ ਉਤੇ 17 ਲੜਕੀਆਂ ਦਾ ਸਰੀਰਕ ਸੋਸ਼ਣ ਕਰਨ ਦੇ ਦੋਸ਼ ਲਗਾਏ ਗਏ ਸਨ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਐਫਆਈਆਰ ਦਰਜ ਕੀਤੀ ਸੀ। ਗ੍ਰਿਫਤਾਰੀ ਤੋਂ ਬਚਣ ਲਈ ਉਨ੍ਹਾਂ ਅਦਾਲਤ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਸੀ, ਪ੍ਰੰਤੂ ਅਦਾਲਤ ਨੇ ਇਹ ਕਹਿੰਦੇ ਹੋਏ ਰੱਦ ਕਰ ਦਿੱਤੀ ਕਿ ਦੋਸ਼ ਗੰਭੀਰ ਹਨ, ਇਸ ਲਈ ਮੁਲਜ਼ਮ ਤੋਂ ਪੁਲਿਸ ਦੀ ਪੁੱਛਗਿੱਛ ਜ਼ਰੂਰੀ ਕਰਨੀ ਹੈ।