ਵਿਧਾਇਕ ਨੇ ਕੀਤੀ ਗਾਇਕ ਰਾਜਵੀਰ ਜਵੰਦਾ ਦੇ ਜਲਦੀ ਸਿਹਤਯਾਬੀ ਦੀ ਕਾਮਨਾ
ਮੋਹਾਲੀ 28 ਸਿਤੰਬਰ : ਦੇਸ਼ ਕਲਿੱਕ ਬਿਓਰੋ
ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਅੱਜ ਪੰਜਾਬ ਤੋਂ ਇਲਾਵਾ ਦੇਸ਼ -ਭਰ ਵਿੱਚ ਬੜੀ ਹੀ ਸ਼ਰਧਾ ਅਤੇ ਧੂਮ- ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ, ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ, ਇਹ ਗੱਲ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਦੇ 118ਵੇ ਜਨਮ ਦਿਹਾੜੇ ਮੌਕੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਖੂਨ ਦਾਨੀਆਂ ਦੀ ਹੌਸਲਾ ਅਫਜਾਈ ਕਰ ਰਹੇ ਸਨ, ਇਸ ਮੌਕੇ ਤੇ ਯੂਥ ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ, ਪਰਮਿੰਦਰ ਸਿੰਘ ਗੋਲਡੀ ਵੀ ਹਾਜ਼ਰ ਸਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹਨਾਂ ਕੈਂਪਾਂ ਦੇ ਵਿੱਚ ਮੋਹਾਲੀ ਸਮੇਤ ਪੰਜਾਬ ਭਰ ਵਿੱਚ ਖੂਨਦਾਨੀਆਂ ਵੱਲੋਂ ਬੜੇ ਹੀ ਉਤਸਾਹ ਦੇ ਨਾਲ ਖੂਨ ਦਾਨ ਵਿੱਚ ਹਿੱਸਾ ਲਿਆ ਜਾ ਰਿਹਾ ਹੈ, ਕਿਉਂਕਿ ਖੂਨਦਾਨ ਉੱਤਮ ਦਾਨ ਹੈ, ਜਿਸ ਨਾਲ ਕਿਸੇ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ਤੇ ਨੌਜਵਾਨ ਵਰਗ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਪੰਜਾਬ ਨੂੰ ਸਹੀ ਮਾਇਨਿਆਂ ਦੇ ਵਿੱਚ ਨਸ਼ਿਆਂ ਦੀ ਦਲਦਲ ਦੇ ਵਿੱਚੋਂ ਕੱਢਣ ਦੇ ਲਈ ਅਗਾਹ ਹੋ ਕੇ ਯਤਨ ਕਰਨੇ ਚਾਹੀਦੇ ਹਨ ਅਤੇ ਸਰਕਾਰ ਦੁਆਰਾ -ਯੁੱਧ ਨਸ਼ਿਆਂ ਵਿਰੁੱਧ -ਮੁਹਿੰਮ ਦੇ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਅਤੇ ਜਿਹੜੇ ਨੌਜਵਾਨ ਨਸ਼ਾ ਕਰਦੇ ਹਨ, ਉਹਨਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਦੱਸਣਾ ਚਾਹੀਦਾ ਹੈ, ਉਹਨਾਂ ਕਿਹਾ ਕਿ ਸਿੱਖ ਹਮੇਸ਼ਾ ਸਰਬੱਤ ਦਾ ਭਲਾ ਮੰਗਦਾ ਹੈ ਅਤੇ ਉਹ ਮਨੁੱਖੀ ਜਾਤੀ ਉੱਤੇ ਭਾਵੇਂ ਕਿਸੇ ਵੀ ਤਰ੍ਹਾਂ ਦੀ ਆਪਦਾ ਆਈ ਹੋਵੇ, ਉਸਦੀ ਮਦਦ ਕਰਨ ਦੇ ਲਈ ਹਮੇਸ਼ਾ ਮੋਹਰੀ ਹੁੰਦਾ ਹੈ, ਪੰਜਾਬ ਦੇ ਵਿੱਚ ਆਏ ਹੜਾਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਦਾ ਹਰ ਇੱਕ ਵਰਕਰ, ਸਮਰਥਕ, ਅਹੁਦੇਦਾਰ, ਵਿਧਾਇਕ, ਮੰਤਰੀ ਅਤੇ ਖਾਸ ਕਰਕੇ ਮੁੱਖ ਮੰਤਰੀ ਨੇ ਜਿਸ ਤਰ੍ਹਾਂ ਹੜ ਪੀੜਤਾਂ ਦੇ ਲਈ ਰਾਹਤ ਦੇ ਕੰਮ ਵਿੱਚ ਹਿੱਸਾ ਲਿਆ ਹੈ, ਇਹ ਸਭ ਦੇ ਸਾਹਮਣੇ ਹੈ ਅਤੇ ਉਮੀਦ ਕੀਤੀ ਜਾ ਸਕਦੀ ਹੈ ਕਿ ਆਉਣ ਵਾਲੇ ਦੋ- ਚਾਰ ਮਹੀਨੇ ਦੇ ਵਿੱਚ ਹੜ ਪ੍ਰਭਾਵਿਤ ਇਲਾਕਿਆਂ ਦੇ ਵਿੱਚ ਗੱਡੀ ਲੀਹ ਤੇ ਆ ਜਾਵੇਗੀ , ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਲੰਮੀ ਉਮਰ ਦੀ ਕਾਮਨਾ ਕੀਤੀ, ਉਹਨਾਂ ਕਿਹਾ ਕਿ ਅਸੀਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਗਾਇਕ ਰਾਜਵੀਰ ਸਿੰਘ ਜਵੰਦਾ ਜਲਦੀ ਹੀ ਤੰਦਰੁਸਤ ਹੋ ਕੇ ਆਪਣੇ ਘਰ ਪਰਤਣ, ਵਿਧਾਇਕ ਕੁਲਵੰਤ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ, ਜਿਸ ਦੇ ਚਲਦਿਆਂ 90% ਘਰਾਂ ਦੇ ਵਿੱਚ ਬਿਜਲੀ ਦੇ ਬਿਲ ਜ਼ੀਰੋ ਆ ਰਹੇ ਹਨ ਅਤੇ 55 ਹਜਾਰ ਤੋਂ ਵੀ ਉੱਪਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਂਦੇ ਹੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਸਮਾਧ ਤੇ ਜਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ- ਲੋਕਾਂ ਦੀ ਸਰਕਾਰ- ਦਾ ਪ੍ਰਣ ਕੀਤਾ ਗਿਆ ਸੀ,ਉਸ ਦੇ ਚਲਦਿਆਂ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ, ਉਹਨਾਂ ਕਿਹਾ ਕਿ ਪੰਜਾਬ ਦੇ ਵਿਕਾਸ ਦੀ ਗੱਡੀ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਹੋ ਜਾਵੇਗੀ, ਇਸ ਮੌਕੇ ਤੇ ਚੇਅਰਪਰਸਨ- ਜ਼ਿਲਾ ਯੋਜਨਾ ਬੋਰਡ ਮੋਹਾਲੀ- ਇੰਜੀਨੀਅਰ ਪ੍ਰਭਜੋਤ ਕੌਰ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁੱਲਦੀਪ ਸਿੰਘ ਸਮਾਣਾ, ਯੂਥ ਨੇਤਾ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਬੈਂਸ, ਸਾਬਕਾ ਕੌਂਸਲਰ- ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਨਵਲਦੀਪ ਸਿੰਘ, ਜਗਦੇਵ ਸ਼ਰਮਾ, ਹਰਸ਼ਰਨ ਸਿੰਘ, ਗੁਰ ਕਿਰਪਾਲ ਸਿੰਘ ਵੀ ਹਾਜ਼ਰ ਸਨ,