ਵਿਧਾਨ ਸਭਾ ’ਚ ਆਸ਼ਾ ਵਰਕਰਾਂ ਬਾਰੇ ਬੋਲੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਪੰਜਾਬ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨੂੰ ਲੈ ਕੇ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ, ਆਸ਼ਾ ਵਰਕਰਾਂ ਵੱਲੋਂ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਗਈ। ਡਾ. ਬਲਬੀਰ ਸਿੰਘ ਨੇ ਕਿਹਾ ਹੜ੍ਹਾਂ ਦੌਰਾਨ ਸਾਡੇ ਸਿਹਤ ਵਿਭਾਗ ਦੇ ਹਰ ਕਰਮਚਾਰੀ ਨੇ ਨਿੱਠ ਕੇ ਗਰਾਊਂਡ ‘ਤੇ ਕੰਮ ਕੀਤਾ ਤੇ ਹੁਣ ਵੀ ਕਰ ਰਹੇ ਹਨ। ਸਿਹਤ ਵਿਭਾਗ ਲਗਾਤਾਰ ਲੋਕਾਂ ਨੂੰ ਕੈਂਪਾਂ ਰਾਹੀਂ ਸਿਹਤ ਸੇਵਾਵਾਂ ਪਹੁੰਚਾ ਰਿਹਾ ਹੈ। ਆਸ਼ਾ ਵਰਕਰਾਂ ਨੇ ਬਹੁਤ ਵਧੀਆ ਤਨਦੇਹੀ ਨਾਲ ਆਪਣੀ ਡਿਊਟੀ ਹੜ੍ਹਾਂ ਦੌਰਾਨ ਨਿਭਾਈ, CM ਸਾਬ੍ਹ ਨੇ ਸਪੈਸ਼ਲ ਉਨ੍ਹਾਂ ਆਸ਼ਾ ਵਰਕਰਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ। ਸੈਸ਼ਨ ਜ਼ਰੀਏ ਅਸੀਂ ਕੇਂਦਰ ਤੋਂ ਮੰਗ ਕਰਦੇ ਹਾਂ ਕਿ ਪੰਜਾਬ ਨਾਲ ਵਿਤਕਰਾ ਕਰਨਾ ਬੰਦ ਕਰੇ, ਪਹਿਲਾਂ ਅਸੀਂ ਜੰਗ ਦੌਰਾਨ ਪੀੜਤ ਸੀ, ਹੁਣ ਅਸੀਂ ਹੜ੍ਹਾਂ ‘ਚ ਵੀ ਪੀੜਤ ਹਾਂ, ਸਾਡੇ ਪੰਜਾਬ ਦੇ ਲੋਕਾਂ ਦਾ ਹੱਕ ਸਾਨੂੰ ਦਿਓ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਹਿਲਾਂ ਸਰਹੱਦੀ ਖੇਤਰ ਦੇ ਮੁਲਾਜ਼ਮਾਂ ਨੂੰ ਸਪੈਸ਼ਲ ਅਲਾਊਂਸ ਦਿੱਤਾ ਜਾਂਦਾ ਸੀ, ਹੁਣ ਉਹ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਕੇਂਦਰੀ ਮੰਤਰੀ ਨੂੰ ਮੁਲਾਜ਼ਮਾਂ ਦੇ ਅਲਾਊਂਸ ਸਬੰਧੀ ਦੋ ਚਿੱਠੀਆਂ ਲਿਖ ਚੁੱਕਿਆ ਹਾਂ, ਪ੍ਰੰਤੂ ਅਜੇ ਤੱਕ ਕੋਈ ਜਵਾਬ ਨਹੀਂ ਆਇਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।