ਪੰਜਾਬ ਸਕੂਲ ਸਿੱਖਿਆ ਬੋਰਡ ਦਫ਼ਤਰ ਵਲੋਂ ਪੰਜਾਬੀ ਵਾਧੂ ਵਿਸ਼ਾ ਸਾਲ 2025 ਦੀ ਤੀਜੀ ਤਿਮਾਹੀ (ਅਕਤੂਬਰ ਮਹੀਨੇ) ਦੀ ਪਰੀਖਿਆ ਦਾ ਸ਼ਡਿਊਲ ਹੇਠ ਅਨੁਸਾਰ ਹੈ :-
ਪ੍ਰੀਖਿਆ ਫਾਰਮ ਬੋਰਡ ਦੀ ਵੈਬ ਸਾਈਟ ਤੇ ਅਪਲੋਡ ਕਰਨ ਈ ਮਿਤੀ | ਪ੍ਰੀਖਿਆ ਫਾਰਮ ਅਤੇ ਫੀਸ ਭਰਨ ਦੀ ਆਖਰੀ ਮਿਤੀ | ਪ੍ਰੀਖਿਆ ਫਾਰਮ ਦੀ hard copy ਪ੍ਰਾਪਤ ਕਰਨ ਦੀ ਆਖਰੀ ਮਿਤੀ | ਰੋਲ ਨੰਬਰ ਬੋਰਡ ਦੀ ਵੈਬ ਸਾਈਟ ਤੇ ਅਪਲੋਡ ਕਰਨ ਦੀ ਮਿਤੀ | ਪ੍ਰੀਖਿਆ ਦੀ ਮਿਤੀ |
01-10-2025 | 17-10-2025 | 21-10-2025 | 24-10-2025 | (ਪੰਜਾਬੀ ਏ) 30-10-2025(ਪੰਜਾਬੀ ਬੀ) 31-10-2025 |
ਪਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਸਬੰਧਤ ਪਰੀਖਿਆਰਥੀ ਆਪਣੇ ਦਸਵੀਂ ਪਾਸ ਅਸਲ ਸਰਟੀਫਿਕੇਟ, ਫੋਟੋ ਪਹਿਚਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣ| ਨਿਰਧਾਰਿਤ ਮਿਤੀ ਤੱਕ ਪਰੀਖਿਆ ਫਾਰਮ ਦੇ ਤਸਦੀਕਸ਼ੁਦਾ ਹਾਰਡ ਕਾਪੀ, ਦਸਵੀਂ ਪਾਸ ਦੇ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਅਤੇ ਆਧਾਰ ਕਾਰਡ, ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾਉਣੇ ਲਾਜ਼ਮੀ ਹਨ। ਅਜਿਹਾ ਨਾ ਕਰਨ ਤੇ ਸਬੰਧਤ ਪਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜਿੰਮੇਵਾਰੀ ਸਬੰਧਤ ਪਰੀਖਿਆਰਥੀ ਦੀ ਹੋਵੇਗੀ। ਪਰੀਖਿਆ ਸਬੰਧੀ ਹੋਰ ਜਾਣਕਾਰੀ ਲਈ ਬੋਰਡ ਦੀ ਵੈਬਸਾਇਟ www.pseb.ac.in ਵੇਖੀ ਜਾਵੇ।