ਸੁਖਬੀਰ ਬਾਦਲ ਨੇ ਸੀਨੀਅਰ ਆਗੂ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ ਕੱਢਿਆ

ਪੰਜਾਬ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਸੀਨੀਅਰ ਆਗੂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸੰਗਠਨ ਅਤੇ ਹੋਰ ਸੀਨੀਅਰ ਆਗੂਆਂ ਵਲੋਂ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਦਿੱਤੀ ਗਈ ਰਿਪੋਰਟ ਨੂੰ ਗੰਭੀਰਤਾ ਨਾਲ ਕਾਰਵਾਈ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਪਾਰਟੀ ਹਾਈਕਮਾਨ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।