ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ :
ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਅੱਜ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਅਨਿਲ ਜੋਸੀ ਅੱਜ ਆਲ ਇੰਡੀਆ ਕਾਂਗਰਸ ਦੇ ਮੁੱਖ ਸਕੱਤਰ ਕੇ ਸੀ ਵੇਣੂਗੋਪਾਲ ਤੇ ਰਾਹੁਲ ਗਾਂਧੀ ਨੂੰ ਮਿਲੇ ਹਨ। ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ ਹੋਣਗੇ। ਇਹ ਵੀ ਚਰਚਾ ਹੈ ਕਿ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਜਾ ਸਕਦਾ ਹੈ।